23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਫ਼ਾਜ਼ਿਲਕਾ ’ਚ ਕਾਂਗਰਸ ਵਲੋਂ ਬੀ.ਐਲ.ਏ-2 ਦੀ ਮੀਟਿੰਗ ਵੋਟਾਂ ਦੀ ਜਾਂਚ ਅਤੇ ਸੰਭਾਵਿਤ ਕਟੌਤੀ ਦਾ ਮੁੱਦਾ ਛਾਇਆ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਫ਼ਾਜ਼ਿਲਕਾ ’ਚ ਬੀ. ਐਲ.

ਅਜੀਤ ਡੈਸਕ 23-08-2026
ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਫ਼ਾਜ਼ਿਲਕਾ ’ਚ ਬੀ.ਐਲ.ਏ-2 ਦੀ ਅਹਿਮ ਮੀਟਿੰਗ ਕਰਵਾਈ ਗਈ, ਜਿਸ ’ਚ 1 ਤੋਂ 80 ਨੰਬਰ ਤੱਕ ਦੇ ਬੂਥਾਂ ਨਾਲ ਸਬੰਧਿਤ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ’ਚ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਫ਼ਾਜ਼ਿਲਕਾ ਦੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਐੱਸ.ਆਈ.ਆਰ. ਤਹਿਤ ਵੋਟਾਂ ਦੀ ਜਾਂਚ ਅਤੇ ਯੋਗ ਵੋਟਰਾਂ ਦੀਆਂ ਵੋਟਾਂ ਸੰਭਾਵਿਤ ਤੌਰ ’ਤੇ ਕੱਟੇ ਜਾਣ ਦੇ ਮੁੱਦੇ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਪਾਰਟੀ ਵਲੋਂ ਵਰਕਰਾਂ ਨੂੰ ਬੂਥ ਪੱਧਰ ’ਤੇ ਸਰਗਰਮ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਯੋਗ ਵੋਟਰ ਦੀ ਵੋਟ ਗ਼ਲਤੀ ਨਾਲ ਨਾ ਕੱਟੀ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਇਕ-ਇਕ ਵੋਟ ’ਤੇ ਨਜ਼ਰ ਰੱਖ ਰਹੇ ਹਨ ਅਤੇ ਕਿਸੇ ਵੀ ਤਰਾਂ ਦੀ ਸ਼ੰਕਾ ਹੋਣ ’ਤੇ ਲੋਕ ਤੁਰੰਤ ਪਾਰਟੀ ਵਰਕਰਾਂ ਨਾਲ ਸੰਪਰਕ ਕਰਨ। ਦਵਿੰਦਰ ਸਿੰਘ ਘੁਬਾਇਆ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਗੁੰਡਾਗਰਦੀ, ਲੁੱਟ-ਖੋਹ ਅਤੇ ਭ੍ਰਿਸ਼ਟਾਚਾਰ ਵਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਨਸ਼ਿਆਂ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ, ਜਦਕਿ ਮੌਜੂਦਾ ਸਮੇਂ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨੂੰ ਬਦਲੇ ਜਾਣ ਸਬੰਧੀ ਪੁੱਛੇ ਸਵਾਲ ’ਤੇ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪਾਰਟੀ ਦੀ ਟੀਮ ਨੇ ਕੰਮ ਕੀਤਾ ਹੈ ਅਤੇ ਪਾਰਟੀ ਦਾ ਵੋਟ ਗਰਾਫ਼ ਵਧਿਆ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦਾ ਕਾਰਨ ਜ਼ਿਲ੍ਹਾ ਪ੍ਰਧਾਨ ਹੀ ਦੱਸ ਸਕਦੇ ਹਨ। ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੀਟਾਂ ਦੀ ਵੰਡ ਸਬੰਧੀ ਅੰਤਿਮ ਫ਼ੈਸਲਾ ਕਾਂਗਰਸ ਹਾਈਕਮਾਨ ਵਲੋਂ ਹੀ ਕੀਤਾ ਜਾਵੇਗਾ।
ਪਿਛਲੀ ਖ਼ਬਰ ਅਟਾਰਨੀ ਜਸਪ੍ਰੀਤ ਸਿੰਘ ਨੇ ਸੈਕਰਾਮੈਂਟੋ ਵਿਖੇ ਯੂ.ਐੱਸ.ਅਟਾਰਨੀ ਅਤੇ ਸਿਆਸੀ ਆਗੂ ਜ਼ੇਵੀਅਰ ਬੇਸੇਰਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਡੀ.ਏ.ਵੀ. ਕਾਲਜ ਅਬੋਹਰ ਇਕਾਈ ਨੇ ਮੰਗਾਂ ਨੂੰ ਲੈ ਕੇ ਕੱਢਿਆ ਸ਼ਾਂਤਮਈ ਮੋਮਬੱਤੀ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।