25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਆਤਮ ਵੱਲਭ ਸਕੂਲ ’ਚ ਮਹਾਰਾਸ਼ਟਰ ਤੋਂ ਆਈਆਂ ਹੋਣਹਾਰ ਦ੍ਰਿਸ਼ਟੀਹੀਣ ਵਿਦਿਆਰਥਣਾਂ ਦਾ ਕੀਤਾ ਨਿੱਘਾ ਸਵਾਗਤ

ਫ਼ਾਜ਼ਿਲਕਾ, 24 ਅਗਸਤ (ਅਮਰਜੀਤ ਸ਼ਰਮਾ)-ਸਥਾਨਕ ਆਤਮ ਵੱਲਭ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸੰਗੀਤਾ ਤਿੰਨਾਂ ਦੀ ਯੋਗ ਅਗਵਾਈ ਹੇਠ ਇਕ ਪ੍ਰੇਰਨਾਦਾਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਆਰ.

ਅਜੀਤ ਡੈਸਕ 25-08-2026
ਫ਼ਾਜ਼ਿਲਕਾ, 24 ਅਗਸਤ (ਅਮਰਜੀਤ ਸ਼ਰਮਾ)-ਸਥਾਨਕ ਆਤਮ ਵੱਲਭ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸੰਗੀਤਾ ਤਿੰਨਾਂ ਦੀ ਯੋਗ ਅਗਵਾਈ ਹੇਠ ਇਕ ਪ੍ਰੇਰਨਾਦਾਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਆਰ. ਆਰ. ਬਲਾਈਂਡ ਗਰਲਜ਼ ਸਕੂਲ (ਔਰੰਗਾਬਾਦ, ਮਹਾਰਾਸ਼ਟਰ) ਦੀਆਂ ਹੋਣਹਾਰ ਦ੍ਰਿਸ਼ਟੀਹੀਣ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਗਾਈਡਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸੰਘਰਸ਼ਾਂ ਨਾਲ ਲੜਨ ਦੀ ਪ੍ਰੇਰਨਾ ਦੇਣਾ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਪ੍ਰਤੀ ਹਮਦਰਦੀ ਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਸੰਗੀਤਾ ਤਿੰਨਾਂ ਨੇ ਕਿਹਾ ਕਿ ਅੱਖਾਂ ਦੀ ਰੌਸ਼ਨੀ ਨਾ ਹੋਣਾ ਯੋਗਤਾ ਵਿਚ ਰੁਕਾਵਟ ਨਹੀਂ ਬਣ ਸਕਦੀ, ਅਸਲ ਰੌਸ਼ਨੀ ਮਨੁੱਖ ਦੇ ਦ੍ਰਿੜ੍ਹ ਇਰਾਦੇ, ਹੌਸਲੇ ਅਤੇ ਆਤਮ-ਵਿਸ਼ਵਾਸ ਵਿਚ ਹੁੰਦੀ ਹੈ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਸਟਾਫ਼ ਵਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਵਲੋਂ ਮਾਨਵ ਕਲਿਆਣ ਬਿਰਧ ਆਸ਼ਰਮ ਦਾ ਦੌਰਾ ਅਗਲੀ ਖ਼ਬਰ ਵਿਧਾਇਕ ਭੁੱਲਰ ਵਲੋਂ ਪਿੰਡ ਖਾਈ ਅਤੇ ਮਾਛੀਵਾੜਾ ’ਚ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।