25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜਤਿਨ ਆਵਲਾ ਵਲੋਂ ਪਿੰਡ ਲੱਧੂ ਵਾਲਾ ਹਿਠਾੜ ਵਿਖੇ ਕ੍ਰਿਕਟ ਕੱਪ ’ਚ ਸ਼ਿਰਕਤ

ਮੰਡੀ ਘੁਬਾਇਆ,24 ਅਗਸਤ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲੱਧੂ ਵਾਲਾ ਹਿਠਾੜ ਵਿਖੇ ਕਰਵਾਏ ਗਏ ਸ਼ਾਨਦਾਰ ਨਿਰੋਲ ਕ੍ਰਿਕਟ ਕੱਪ ਵਿਚ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਸਪੁੱਤਰ ਜਤਿਨ ਆਵਲਾ ਵਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਗਈ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 25-08-2026
ਮੰਡੀ ਘੁਬਾਇਆ,24 ਅਗਸਤ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲੱਧੂ ਵਾਲਾ ਹਿਠਾੜ ਵਿਖੇ ਕਰਵਾਏ ਗਏ ਸ਼ਾਨਦਾਰ ਨਿਰੋਲ ਕ੍ਰਿਕਟ ਕੱਪ ਵਿਚ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਸਪੁੱਤਰ ਜਤਿਨ ਆਵਲਾ ਵਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਗਈ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਤਿਨ ਆਵਲਾ ਵਲੋਂ ਕ੍ਰਿਕਟ ਕੱਪ ਦੀ ਪ੍ਰਬੰਧਕ ਕਮੇਟੀ ਨੂੰ 11,000 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਵਰਕ ਅਤੇ ਸਕਾਰਾਤਮਿਕ ਸੋਚ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਕ੍ਰਿਕਟ ਕੱਪ ਦੇ ਸਫਲ ਆਯੋਜਨ ਲਈ ਸਮੂਹ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਜਿਹੇ ਖੇਡ ਸਮਾਗਮ ਕਰਵਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਡਾ. ਸੁਸ਼ੀਲ ਕਪੂਰ ਸ਼ੰਟੀ,ਵਿਕਾਸਦੀਪ ਚੌਧਰੀ ਹਾਜ਼ਰ ਸਨ।
ਪਿਛਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ‘ਨਿਰ ਦੇਸ਼ਕ ਅਤੇ ਪ੍ਰਿੰਸੀਪਲ ਮਿਲਣੀ’ ਕਰਵਾਈ ਅਗਲੀ ਖ਼ਬਰ ਸਿਮੀਗੋ ਸਕੂਲ ਦੀ ਵਿਦਿਆਰਥਣ ਜਾਹਨਵੀ ਪਾਂਡੇ ਨੇ ਯੋਗਾ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।