27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਬੋਹਰ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਰਹੇਗੀ ਜਾਰੀ-ਐੱਸ.ਪੀ ਸਤਿੰਦਰ ਕੁਮਾਰ

ਅਬੋਹਰ, 26 ਅਗਸਤ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-ਅਬੋਹਰ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ ’ਚ ਨਸ਼ੀਲੇ ਪਦਾਰਥਾਂ ਸਣੇ ਕੁਝ ਲੋਕਾਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਆਪਣੇ ਦਫ਼ਤਰ ਸੱਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ.

ਅਬੋਹਰ ਅਧੀਨ ਵੱਖ-ਵੱਖ ਥਾਣਿਆਂ ’ਚ ਨਸ਼ੇ ਸੰਬੰਧੀ ਦਰਜ ਕੀਤੇ ਮੁਕੱਦਮਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਪੀ ਸਤਿੰਦਰ ਕੁਮਾਰ ਅਤੇ ਹੋਰ ਪੁਲਿਸ ਪਾਰਟੀ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 27-08-2026

ਅਬੋਹਰ, 26 ਅਗਸਤ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-ਅਬੋਹਰ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ ’ਚ ਨਸ਼ੀਲੇ ਪਦਾਰਥਾਂ ਸਣੇ ਕੁਝ ਲੋਕਾਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਆਪਣੇ ਦਫ਼ਤਰ ਸੱਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ.ਪੀ ਅਬੋਹਰ ਸਤਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਜਾਰੀ ਹੈ ਅਤੇ ਅੱਗੇ ਵੀ ਜਾਰੀ ਰਹੇਗੀ। ਐੱਸ.ਪੀ ਸਤਿੰਦਰ ਕੁਮਾਰ ਨੇ ਦੱਸਿਆ ਕਿ ਥਾਣਾ ਖੂਈਆਂ ਸਰਵਰ ਪੁਲਿਸ ਨੇ ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਨੰਬਰ 178 ਦਰਜ਼ ਕਰਦੇ ਹੋਏ ਜਗਸੀਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਦਾਨੇਵਾਲਾ ਸਤਕੋਸੀ ਅਤੇ ਸੰਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਖੂਈਆ ਸਰਵਰ ਨੂੰ 30 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਥਾਣਾ ਖੂਈਆਂ ਸਰਵਰ ਵਿਚ ਹੀ ਮੁਕੱਦਮਾ ਨੰਬਰ 179 ਤਹਿਤ ਧਾਰਾ 15, 21, 22, 27/61/85 ਐਨ.ਡੀ.ਪੀ.ਐੱਸ ਐਕਟ ਅਤੇ 109, 309(4), 304, 111, 223 ਬੀ.ਐਨ.ਐੱਸ ਐਕਟ ਤਹਿਤ 11 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ਼ ਕੀਤਾ ਹੈ। ਇਸ ਮਾਮਲੇ ਵਿਚ ਕੁੱਲ 11 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਪਾਲਾ ਸਿੰਘ ਪੁੱਤਰ ਹਰਦਿੱਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਥਾਣਾ ਖੂਈਆਂ ਸਰਵਰ ਵਿਚ ਮੁਕੱਦਮਾ ਨੰਬਰ 180 ਅਧੀਨ ਐਨ.ਡੀ.ਪੀ.ਐੱਸ ਐਕਟ ਤਹਿਤ ਧਾਰਾ 22/61/85 ਦਾ ਮੁਕੱਦਮਾ ਦਰਜ਼ ਕਰਕੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਮੁਖ਼ਤਿਆਰ ਸਿੰਘ ਤੂਤਵਾਲਾ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਥਾਣਾ ਬਹਾਵਵਾਲਾ ਵਿਖੇ ਮੁਕੱਦਮਾ ਨੰਬਰ 166 ਦਰਜ਼ ਕਰਦੇ ਹੋਏ ਐਨ.ਡੀ.ਪੀ.ਐੱਸ. ਐਕਟ ਦੀ ਧਾਰਾ 18/61/85 ਅਤੇ 111 ਬੀ.ਐਨ.ਐੱਸ ਤਹਿਤ ਮੁਕੱਦਮਾ ਦਰਜ਼ ਕਰਦੇ ਹੋਏ ਪਿੰਡ ਰਾਮਸਰਾ ਵਾਸੀ ਬੰਸੀ ਲਾਲ ਪੁੱਤਰ ਭੂਪ ਰਾਮ ਨੂੰ 1 ਕਿੱਲੋ 990 ਗਰਾਮ ਅਫ਼ੀਮ ਸਣੇ ਕਾਬੂ ਕੀਤਾ ਗਿਆ ਹੈ। ਜਿਸ ਦੇ ਖ਼ਿਲਾਫ਼ ਪਹਿਲਾ ਵੀ 6 ਦੇ ਕਰੀਬ ਮੁਕੱਦਮੇ ਦਰਜ਼ ਹਨ। ਐੱਸ.ਪੀ ਸਤਿੰਦਰ ਕੁਮਾਰ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਨਸ਼ੇ ਦੀ ਸਪਲਾਈ ਬਾਰੇ ਪੁੱਛ ਪੜਤਾਲ ਕੀਤੀ ਜਾਵੇਗੀ। ਇਸ ਮੌਕੇ ਡੀ.ਐੱਸ.ਪੀ ਅਬੋਹਰ ਦਿਹਾਤੀ ਅਮਨਦੀਪ, ਥਾਣਾ ਮੁਖੀ ਰਵਿੰਦਰ ਕੁਮਾਰ, ਥਾਣਾ ਮੁਖੀ ਪਰਮਜੀਤ ਸਿੰਘ ਸਣੇ ਪੁਲਿਸ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਕ ’ਚ ਅੱਜ ਪੰਜਾਬ ਵਿਚ ਓ.ਪੀ.ਡੀ.ਸੇਵਾਵਾਂ ਰਹਿਣਗੀਆਂ ਬੰਦ-ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਬੱਡੀ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।