27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਏਂਜਲਸ ਵਰਲਡ ਸਕੂਲ ਦੇ ਬੱਚੇ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਹੋਏ ਨਤਮਸਤਕ

ਅਬੋਹਰ, 26 ਅਗਸਤ (ਵਿਵੇਕ ਹੂੜੀਆ)-ਐਂਜਲਸ ਵਰਲਡ ਪਲੇ-ਵੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਨੂੰ ਧਾਰਮਿਕ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਉਦੇਸ਼ ਨਾਲ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਨਤਮਸਤਕ ਕਰਵਾਇਆ ਗਿਆ। ਗੁਰੂ ਘਰ ਪਹੁੰਚ ਕੇ ਬੱਚਿਆਂ ਨੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ।

ਅਜੀਤ ਡੈਸਕ 27-08-2026
ਅਬੋਹਰ, 26 ਅਗਸਤ (ਵਿਵੇਕ ਹੂੜੀਆ)-ਐਂਜਲਸ ਵਰਲਡ ਪਲੇ-ਵੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਨੂੰ ਧਾਰਮਿਕ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਉਦੇਸ਼ ਨਾਲ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਨਤਮਸਤਕ ਕਰਵਾਇਆ ਗਿਆ। ਗੁਰੂ ਘਰ ਪਹੁੰਚ ਕੇ ਬੱਚਿਆਂ ਨੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ। ਅਧਿਆਪਕਾਵਾਂ ਨੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਨਵਤਾ, ਸੇਵਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ਬਾਰੇ ਸਰਲ ਭਾਸ਼ਾ ਵਿਚ ਜਾਗਰੂਕ ਕੀਤਾ। ਬੁਲਾਰਿਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵੱਡਿਆਂ ਦਾ ਸਤਿਕਾਰ ਕਰਨ, ਲੋੜਵੰਦਾਂ ਦੀ ਮਦਦ ਕਰਨ ਅਤੇ ਚੰਗੇ ਸੰਸਕਾਰ ਅਪਣਾਉਣ ਦੀ ਪ੍ਰੇਰਨਾ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਕੇਵਲ ਕਿਤਾਬਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਬਾਠ ਹਸਪਤਾਲ ਮੁੱਦਕੀ ਵਲੋਂ ਮੈਡਮ ਸਤਵਿੰਦਰ ਕੌਰ ਬਾਠ ਦੇ ਜਨਮ ਦਿਨ ’ਤੇ ਸਰਕਾਰੀ ਕੰਨਿਆ ਸਕੂਲ ਨੂੰ 5 ਪੱਖੇ ਭੇਟ ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।