ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਨੇ ਡੀ.ਸੀ. ਅਤੇ ਵਿਧਾਇਕ ਨੂੰ ਸੌਂਪੇ ਮੰਗ ਪੱਤਰ 1 ਸਤੰਬਰ ਤੋਂ ਸੰਘਰਸ਼ ਦੀ ਚਿਤਾਵਨੀ
ਫ਼ਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ’ਚ ਕੰਮ ਕਰ ਰਹੇ ਆਊਟਸੋਰਸ ਕਾਮਿਆਂ ਵਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਫ਼ਿਰੋਜ਼ਪੁਰ ਦੀ ਡਿਪਟੀ ਕਮਿਸ਼ਨਰ ਅਤੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮੁਲਾਜ਼ਮ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਸਮੇਤ ਹੋਰ ਆਗੂਆਂ ਨੇ ਸਰਕਾਰ ਤੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ।
ਅਜੀਤ ਡੈਸਕ
28-08-2026