28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕਿੱਕ ਬਾਕਸਿੰਗ ’ਚ ਸੋਨ ਤਗਮਾ ਜਿੱਤ ਕੇ ਮੋਹਦੀਪ ਕੌਰ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਗੁਰੂਹਰਸਹਾਏ, 27 ਅਗਸਤ (ਕਪਿਲ ਕੰਧਾਰੀ)-ਸਰਕਾਰੀ ਹਾਈ ਸਕੂਲ ਸ਼ਰੀਂਹ ਵਾਲਾ ਬਰਾੜ ਦੀ ਹੋਣਹਾਰ ਵਿਦਿਆਰਥਣ ਮੋਹਦੀਪ ਕੌਰ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਕਿੱਕ ਬਾਕਸਿੰਗ ਪ੍ਰਤੀਯੋਗਤਾ ’ਚ ਸੋਨ ਤਗਮਾ ਹਾਸਿਲ ਕਰਕੇ ਉਸ ਨੇ ਨਾ ਸਿਰਫ਼ ਆਪਣੇ ਸਕੂਲ, ਸਗੋਂ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਰਿੰਕਲ ਮੁੰਜਾਲ ਨੇ ਦੱਸਿਆ ਕਿ ਮੋਹਦੀਪ ਕੌਰ, ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦੇ ਸਦਕਾ ਇਹ ਵਿਲੱਖਣ ਪ੍ਰਾਪਤੀ ਹਾਸਲ ਕੀਤੀ।

ਅਜੀਤ ਡੈਸਕ 28-08-2026
ਗੁਰੂਹਰਸਹਾਏ, 27 ਅਗਸਤ (ਕਪਿਲ ਕੰਧਾਰੀ)-ਸਰਕਾਰੀ ਹਾਈ ਸਕੂਲ ਸ਼ਰੀਂਹ ਵਾਲਾ ਬਰਾੜ ਦੀ ਹੋਣਹਾਰ ਵਿਦਿਆਰਥਣ ਮੋਹਦੀਪ ਕੌਰ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਕਿੱਕ ਬਾਕਸਿੰਗ ਪ੍ਰਤੀਯੋਗਤਾ ’ਚ ਸੋਨ ਤਗਮਾ ਹਾਸਿਲ ਕਰਕੇ ਉਸ ਨੇ ਨਾ ਸਿਰਫ਼ ਆਪਣੇ ਸਕੂਲ, ਸਗੋਂ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਰਿੰਕਲ ਮੁੰਜਾਲ ਨੇ ਦੱਸਿਆ ਕਿ ਮੋਹਦੀਪ ਕੌਰ, ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦੇ ਸਦਕਾ ਇਹ ਵਿਲੱਖਣ ਪ੍ਰਾਪਤੀ ਹਾਸਲ ਕੀਤੀ। ਉਸ ਦੀ ਇਸ ਕਾਮਯਾਬੀ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਸਕੂਲ ਮੁਖੀ ਸ਼੍ਰੀਮਤੀ ਰਿੰਕਲ ਮੁੰਜਾਲ ਨੇ ਮੋਹਦੀਪ ਕੌਰ, ਉਸ ਦੇ ਮਾਪਿਆਂ ਅਤੇ ਉਸ ਦੇ ਮਾਰਗਦਰਸ਼ਕ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੋਹਦੀਪ ਕੌਰ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਸਰੋਤ ਹੈ, ਉਸ ਦੀ ਮਿਹਨਤ ਅਤੇ ਲਗਨ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰੇਗੀ। ਸ਼੍ਰੀਮਤੀ ਮੁੰਜਾਲ ਨੇ ਮੋਹਦੀਪ ਕੌਰ ਨੂੰ ਆਉਣ ਵਾਲੇ ਸਟੇਟ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਉੱਥੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਹੋਰ ਉੱਚਾ ਕਰੇਗੀ। ਸਕੂਲ ਸਟਾਫ਼ ਨੇ ਵੀ ਮੋਹਦੀਪ ਕੌਰ ਅਤੇ ਉਸ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵਿਧਾਇਕ ਰਜਨੀਸ਼ ਦਹੀਯਾ ਨੇ ਨਵ-ਨਿਯੁਕਤ ਚੇਅਰਮੈਨ ਸੁਖਦੀਪ ਸਿੰਘ ਉੱਗੋਕੇ ਨੂੰ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਜ਼ਿਲ੍ਹੇ ਭਰ ’ਚ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।