ਗੁਰੂ ਰਾਮਦਾਸ ਸਕੂਲ ਬਹਾਵਲਪੁਰ ’ਚ ਵਿਦਿਆਰਥੀਆਂ ’ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ
ਜ਼ੀਰਾ, 28 ਅਗਸਤ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਬਹਾਵਲਪੁਰ ਵਿਖੇ ਗੁਰੂ ਰਾਮਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥਣਾਂ ਦੇ ਅੰਦਰ ਛੁਪੀ ਕਲਾਤਮਕ ਪ੍ਰਤਿਭਾ ਨੂੰ ਉਭਾਰਨ ਲਈ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।
ਜੇਤੂ ਵਿਦਿਆਰਥੀਆਂ ਨਾਲ ਸੰਸਥਾ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼। ਤਸਵੀਰ-ਗੁਰਦੇਵ ਸਿੰਘ
29-08-2026