29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੁਲਾਜ਼ਮਾਂ ਦੀ ਹੜਤਾਲ ਨੇ ਖੋਲ੍ਹੀ ‘ਆਪ’ ਸਰਕਾਰ ਦੇ ਵਾਅਦਿਆਂ ਦੀ ਪੋਲ- ਆਸ਼ੂ ਬੰਗੜ

ਫਿਰੋਜ਼ਪੁਰ, 28 ਅਗਸਤ (ਸੁਖਵਿੰਦਰ ਸਿੰਘ)- ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਦਫ਼ਤਰਾਂ ਦਾ ਕੰਮਕਾਜ ਠੱਪ ਕਰਕੇ ਕੀਤੀ ਜਾ ਰਹੀ ਹੜਤਾਲ ਦੇ ਮੁੱਦੇ ’ਤੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ, ਜੋ ਸਰਕਾਰ ਦੇ ਉਨ੍ਹਾਂ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਾ ਹੈ।

ਅਜੀਤ ਡੈਸਕ 29-08-2026
ਫਿਰੋਜ਼ਪੁਰ, 28 ਅਗਸਤ (ਸੁਖਵਿੰਦਰ ਸਿੰਘ)- ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਦਫ਼ਤਰਾਂ ਦਾ ਕੰਮਕਾਜ ਠੱਪ ਕਰਕੇ ਕੀਤੀ ਜਾ ਰਹੀ ਹੜਤਾਲ ਦੇ ਮੁੱਦੇ ’ਤੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ, ਜੋ ਸਰਕਾਰ ਦੇ ਉਨ੍ਹਾਂ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਾ ਹੈ। ਜਿਨ੍ਹਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਵਾਅਦੇ ਕੀਤੇ ਗਏ ਸਨ। ਆਸ਼ੂ ਬੰਗੜ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਸਰਕਾਰ ਵਲੋਂ ਕਿਹਾ ਜਾਂਦਾ ਸੀ ਕਿ ਲੋਕਾਂ ਨੂੰ ਆਪਣੀਆਂ ਮੰਗਾਂ ਲਈ ਧਰਨੇ ਅਤੇ ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ, ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਹੜਤਾਲ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀਏ ਦੀਆਂ ਬਕਾਇਆ ਕਿਸ਼ਤਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਮੰਗਾਂ ਵੀ ਲੰਬੇ ਸਮੇਂ ਤੋਂ ਸਰਕਾਰ ਕੋਲ ਪਈਆਂ ਹਨ। ਜੇਕਰ ਸਰਕਾਰ ਵਲੋਂ ਸਮੇਂ ਸਿਰ ਇਨ੍ਹਾਂ ਮਸਲਿਆਂ ਦਾ ਹੱਲ ਕਰ ਦਿੱਤਾ ਜਾਂਦਾ ਤਾਂ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਕਰਨ ਦੀ ਨੌਬਤ ਨਾ ਆਉਂਦੀ। ਆਸ਼ੂ ਬੰਗੜ ਨੇ ਕਿਹਾ ਕਿ ਹੜਤਾਲ ਦਾ ਸਿੱਧਾ ਅਸਰ ਆਮ ਲੋਕਾਂ ’ਤੇ ਪੈਂਦਾ ਹੈ, ਕਿਉਂਕਿ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕਰੇ। ਆਸ਼ੂ ਬਾਂਗਰ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕਾਂ ਦੇ ਨਾਲ ਖੜੀ ਹੈ ਅਤੇ ਖੜੀ ਰਹੇਗੀ।
ਪਿਛਲੀ ਖ਼ਬਰ ਬਿਜਲੀ ਦੇ ਅਣ-ਐਲਾਨੇ ਕੱਟ ਲੱਗਣ ਕਾਰਨ ਲੋਕਾਂ ’ਚ ਹਾਹਾਕਾਰ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਡਕੌਂਦਾ (ਧਨੇਰ) ਬਲਾਕ ਗੁਰੂਹਰਸਹਾਏ ਨੇ ਚੰਡੀਗੜ੍ਹ ਮੋਰਚੇ ਸੰਬੰਧੀ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।