29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਝੰਡਾ ਯਾਤਰਾ ’ਚ ਲਿਆ ਭਾਗ

ਅਬੋਹਰ, 28 ਅਗਸਤ (ਵਿਵੇਕ ਹੂੜੀਆ)-ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਹਾੜੇ ਦੀ ਖ਼ੁਸ਼ੀ ’ਚ ਸ਼ਹਿਰ ਅੰਦਰ ਦੇਸ਼ ਭਗਤੀ ਦਾ ਸੁਨੇਹਾ ਦਿੰਦੇ ਹੋਏ ਝੰਡਾ ਯਾਤਰਾ ਕੱਢੀ ਗਈ। ਇਸ ਦੌਰਾਨ ਛੋਟੇ ਬੱਚਿਆਂ ਨੇ ਦੇਸ਼ ਭਗਤਾਂ ਦੀਆਂ ਮਨਮੋਹਕ ਝਾਕੀਆਂ ਪੇਸ਼ ਕੀਤੀਆਂ ਅਤੇ ਭਗਤ ਸਿੰਘ ਚੌਂਕ ’ਚ ਦੇਸ਼ ਭਗਤੀ ਦੇ ਗੀਤਾਂ ’ਤੇ ਝੂਮਦੇ ਨਜ਼ਰ ਆਏ।

ਅਜੀਤ ਡੈਸਕ 29-08-2026
ਅਬੋਹਰ, 28 ਅਗਸਤ (ਵਿਵੇਕ ਹੂੜੀਆ)-ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਹਾੜੇ ਦੀ ਖ਼ੁਸ਼ੀ ’ਚ ਸ਼ਹਿਰ ਅੰਦਰ ਦੇਸ਼ ਭਗਤੀ ਦਾ ਸੁਨੇਹਾ ਦਿੰਦੇ ਹੋਏ ਝੰਡਾ ਯਾਤਰਾ ਕੱਢੀ ਗਈ। ਇਸ ਦੌਰਾਨ ਛੋਟੇ ਬੱਚਿਆਂ ਨੇ ਦੇਸ਼ ਭਗਤਾਂ ਦੀਆਂ ਮਨਮੋਹਕ ਝਾਕੀਆਂ ਪੇਸ਼ ਕੀਤੀਆਂ ਅਤੇ ਭਗਤ ਸਿੰਘ ਚੌਂਕ ’ਚ ਦੇਸ਼ ਭਗਤੀ ਦੇ ਗੀਤਾਂ ’ਤੇ ਝੂਮਦੇ ਨਜ਼ਰ ਆਏ। ਦੂਜੇ ਪਾਸੇ ਦਿੱਲੀ ਪਬਲਿਕ ਸਕੂਲ ਵਿਖੇ ਕਰਵਾਏ ਗਏ ‘ਸਾਇੰਸ ਇਨੋਵੇਸ਼ਨ’ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਦੇ ‘ਆਟੋਮੈਟਿਕ ਰੇਲਵੇ ਗੇਟ’ ਮਾਡਲ ਨੇ ਦੂਜਾ ਸਥਾਨ ਹਾਸਲ ਕੀਤਾ। ਸਕੂਲ ਦੀ ਸਵੇਰ ਦੀ ਸਭਾ ਵਿਚ ਪ੍ਰਧਾਨ ਫ਼ਕੀਰ ਚੰਦ ਗੋਇਲ, ਸੰਜੀਵ ਅਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਵਲੋਂ ਝੰਡਾ ਯਾਤਰਾ ਵਿਚ ਹਿੱਸਾ ਲੈਣ ਵਾਲੇ ਅਤੇ ਵਿਗਿਆਨ ਮੁਕਾਬਲੇ ’ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਅਰਚਨਾ, ਸਾਰਿਕਾ, ਪ੍ਰਭਗੁਣ, ਉਦੇ ਅਤੇ ਰੋਹਿਤ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਖ਼ੁਸ਼ੀ ਫਾਊਂਡੇਸ਼ਨ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਖੇਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਉੱਚੀਆਂ ਕੰਧਾਂ ਪਾਰ ਪਹੁੰਚਿਆ ਭੈਣਾਂ ਦਾ ਪਿਆਰ, ਰੂਪਨਗਰ ਜੇਲ੍ਹ ’ਚ ਮਨਾਈ ਰੱਖੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।