30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਆਸਿਫਵਾਲਾ ਸਮਾਰਕ ’ਚ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਬੂਟੇ ਲਗਾਏ

ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਜ਼ਿਲ੍ਹੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ‘ਸੋਸ਼ਲ ਵੈੱਲਫੇਅਰ ਸੁਸਾਇਟੀ’ ਵਲੋਂ 1971 ਦੇ ਭਾਰਤ-ਪਾਕਿ ਯੁੱਧ ਦੇ ਆਸਿਫ਼ਵਾਲਾ ਸਥਿਤ ਸ਼ਹੀਦੀ ਸਮਾਰਕ ਵਿਖੇ ਬੂਟੇ ਲਗਾਓ ਅਭਿਆਨ ਦੇ ਦੂਜੇ ਚਰਨ ਤਹਿਤ ਫੁੱਲਾਂ, ਫਲਾਂ ਅਤੇ ਛਾਂਦਾਰ 50 ਬੂਟੇ ਲਗਾ ਕੇ 232 ਸ਼ਹੀਦ ਜਵਾਨਾਂ ਨੂੰ ਨਮਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ਼ਸ਼ੀਕਾਂਤ, ਜਨਰਲ ਸਕੱਤਰ ਰਾਕੇਸ਼ ਗਿਲਹੋਤਰਾ ਅਤੇ ਵਿੱਤ ਸਕੱਤਰ ਨਰੇਸ਼ ਮਿੱਤਲ ਸਮੇਤ ਮੈਂਬਰਾਂ ਨੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰਿਆਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਅਜੀਤ ਡੈਸਕ 30-08-2026
ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਜ਼ਿਲ੍ਹੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ‘ਸੋਸ਼ਲ ਵੈੱਲਫੇਅਰ ਸੁਸਾਇਟੀ’ ਵਲੋਂ 1971 ਦੇ ਭਾਰਤ-ਪਾਕਿ ਯੁੱਧ ਦੇ ਆਸਿਫ਼ਵਾਲਾ ਸਥਿਤ ਸ਼ਹੀਦੀ ਸਮਾਰਕ ਵਿਖੇ ਬੂਟੇ ਲਗਾਓ ਅਭਿਆਨ ਦੇ ਦੂਜੇ ਚਰਨ ਤਹਿਤ ਫੁੱਲਾਂ, ਫਲਾਂ ਅਤੇ ਛਾਂਦਾਰ 50 ਬੂਟੇ ਲਗਾ ਕੇ 232 ਸ਼ਹੀਦ ਜਵਾਨਾਂ ਨੂੰ ਨਮਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ਼ਸ਼ੀਕਾਂਤ, ਜਨਰਲ ਸਕੱਤਰ ਰਾਕੇਸ਼ ਗਿਲਹੋਤਰਾ ਅਤੇ ਵਿੱਤ ਸਕੱਤਰ ਨਰੇਸ਼ ਮਿੱਤਲ ਸਮੇਤ ਮੈਂਬਰਾਂ ਨੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰਿਆਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਸ਼ਸ਼ੀਕਾਂਤ ਨੇ ਕਿਹਾ ਕਿ ਲਗਾਏ ਗਏ ਇਹ ਫ਼ੁਲ ਵੀਰ ਜਵਾਨਾਂ ਦੀ ਸ਼ਹਾਦਤ ਦੀ ਖ਼ੁਸ਼ਬੂ ਨੂੰ ਹੋਰ ਵਧਾਉਣਗੇ। ਇਸ ਪ੍ਰੋਗਰਾਮ ’ਚ 15 ਪੰਜਾਬ, 6ਵੀਂ ਸਿੱਖ ਲਾਈਟ ਇਨਫ਼ੈਂਟਰੀ ਅਤੇ ਏ.ਐੱਸ.ਟੀ.ਫ਼ੀਲਡ ਰੈਜੀਮੈਂਟ ਦੇ ਸੂਬੇਦਾਰ ਜਤਿੰਦਰ ਸਿੰਘ ਸੰਧੂ, ਨਾਇਬ ਸੂਬੇਦਾਰ ਸਰਵਣ ਸਿੰਘ, ਸੁਖਜਿੰਦਰ ਸਿੰਘ ਆਦਿ ਜਵਾਨ ਵੀ ਸ਼ਾਮਲ ਹੋਏ, ਜਿਨ੍ਹਾਂ ਨੇ ਇਨ੍ਹਾਂ ਪੌਦਿਆਂ ਦੀ ਪੂਰੀ ਦੇਖਭਾਲ ਅਤੇ ਸਿੰਚਾਈ ਦਾ ਭਰੋਸਾ ਦਿਵਾਇਆ ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਅਬੋਹਰ ਵਿਖੇ ‘ਯੁਵਾ ਕੁਨੈਕਟ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਫਾਜ਼ਿਲਕਾ-ਅਬੋਹਰ ਕੌਮੀ ਮਾਰਗ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।