30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ’ਚ ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲਾਲਾਬਾਦ, 29 ਅਗਸਤ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਦੇ ਵਿਦਿਆਰਥੀਆਂ ਨੇ ਖੁਈ ਖੇੜਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਵਿਚ ਬਿਹਤਰੀਨ ਖੇਡ ਦਾ ਮੁਜ਼ਾਹਰਾ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 30-08-2026
ਜਲਾਲਾਬਾਦ, 29 ਅਗਸਤ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਦੇ ਵਿਦਿਆਰਥੀਆਂ ਨੇ ਖੁਈ ਖੇੜਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਵਿਚ ਬਿਹਤਰੀਨ ਖੇਡ ਦਾ ਮੁਜ਼ਾਹਰਾ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਅੰਡਰ-14 ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਕਾਂਸੀ ਦਾ ਤਗਮਾ ਜਿੱਤਿਆ। ਇਸ ਟੀਮ ਦੇ ਬਿਹਤਰੀਨ ਪ੍ਰਦਰਸ਼ਨ ਦੇ ਆਧਾਰ ’ਤੇ ਸਕੂਲ ਦੇ ਚਾਰ ਖਿਡਾਰੀਆਂ ਦੀ ਚੋਣ ਰਾਜ ਪੱਧਰੀ ਫੁੱਟਬਾਲ ਮੁਕਾਬਲੇ ਲਈ ਹੋਈ ਹੈ। ਇਸੇ ਤਰ੍ਹਾਂ ਅੰਡਰ-17 ਵਰਗ ਵਿਚ ਵੀ ਸਕੂਲ ਦੀ ਟੀਮ ਨੇ ਵਧੀਆ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਚੌਥਾ ਸਥਾਨ ਹਾਸਲ ਕੀਤਾ, ਜਿਸ ਵਿਚੋਂ ਦੋ ਖਿਡਾਰੀਆਂ ਦੀ ਚੋਣ ਰਾਜ ਪੱਧਰੀ ਮੁਕਾਬਲੇ ਲਈ ਕੀਤੀ ਗਈ ਹੈ। ਇਸ ਪ੍ਰਾਪਤੀ ’ਤੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਪਰਮਿੰਦਰਜੀਤ ਕੌਰ ਨੇ ਜੇਤੂ ਖਿਡਾਰੀਆਂ, ਖੇਡ ਵਿਭਾਗ ਅਤੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਹੀ ਉਨ੍ਹਾਂ ਦੀ ਸਫਲਤਾ ਦਾ ਰਾਜ਼ ਹੈ। ਉਨ੍ਹਾਂ ਰਾਜ ਪੱਧਰੀ ਮੁਕਾਬਲੇ ਲਈ ਚੁਣੇ ਗਏ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਅਬੋਹਰ ਦੀਆਂ ਚੋਣਾਂ ਲਈ ਨਾਮਜ਼ਦਗੀ ਦਾ ਪਹਿਲਾ ਦਿਨ ਅਗਲੀ ਖ਼ਬਰ ਸਿੰਗਾਪੁਰ ਤੋਂ ਪਰਤੇ ਨਿਰਦੇਸ਼ਕ ਰਜੀਵ ਗੁਪਤਾ ਦਾ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।