ਜ਼ੋਨ ਪੱਧਰੀ ਅਥਲੈਟਿਕ ਮੀਟ ’ਚ ਚਮਕੇ ਚਾਣਕਿਆ ਸਕੂਲ ਦੇ ਸਿਤਾਰੇ
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਰੈਡੀਐਂਟ ਪਬਲਿਕ ਸਕੂਲ ਮਹੂਆਣਾ ਬੋਦਲਾ ਵਿਖੇ ਜ਼ੋਨ ਪੱਧਰੀ ਐਥਲੈਟਿਕ ਮੀਟ ਵਿਚ ਚਾਣਕਿਆ ਸਕੂਲ ਫ਼ਾਜ਼ਿਲਕਾ ਦੇ ਹੋਣਹਾਰ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਆਤਮ-ਵਿਸ਼ਵਾਸ ਦਾ ਮੁਜ਼ਾਹਰਾ ਕੀਤਾ।
ਚਾਣਕਿਆ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ। ਅਜੀਤ ਤਸਵੀਰ
03-09-2026