03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਤਮ ਵੱਲਭ ਪਬਲਿਕ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਨੈਤਿਕ ਸਿੱਖਿਆਵਾਂ ਨਾਲ ਜੋੜਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਨੈਤਿਕ ਸਿੱਖਿਆਵਾਂ ਨਾਲ ਜੋੜਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਕਰਮ, ਸਚਾਈ, ਹੌਸਲੇ, ਸਵੈ-ਨਿਯੰਤਰਣ ਅਤੇ ਕਰਤੱਵ ਪਾਲਨ ਵਰਗੇ ਉਪਦੇਸ਼ਾਂ ਨੂੰ ਅਜੋਕੇ ਜੀਵਨ ਦੀਆਂ ਸਮੱਸਿਆਵਾਂ ਨਾਲ ਜੋੜ ਕੇ ਬੜੇ ਉਤਸ਼ਾਹ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਸਕੂਲ ਦੇ ਚੇਅਰਮੈਨ ਰਮਨ ਵਾਟਸ ਤੇ ਡਾਇਰੈਕਟਰ ਦੀਪਕ ਸ਼ਰਮਾ ਨੇ ਸਾਰਥਿਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਤੇ ਚਰਿੱਤਰ ਨਿਰਮਾਣ ਹੁੰਦਾ ਹੈ। ਅੰਤ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ ਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਦਾ ਮਾਰਗਦਰਸ਼ਨ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਕੀਤਾ ਅਗਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ 6 ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।