ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੈਰਾਥਨ ਅੱਜ- ਡਿਪਟੀ ਕਮਿਸ਼ਨਰ
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੈਰਾਥਨ 3 ਸਤੰਬਰ 2026 ਨੂੰ ਕਰਵਾਈ ਜਾ ਰਹੀ ਹੈ। ਇਹ ਮੈਰਾਥਨ ਭਲਕੇ ਸਵੇਰੇ 6 ਵਜੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਤੋਂ ਸ਼ੁਰੂ ਹੋ ਕੇ ਇੰਡੀਅਨ ਆਇਲ ਪੈਟਰੋਲ ਪੰਪ, ਸੁਲੇਮਾਨਕੀ ਫ਼ਾਜ਼ਿਲਕਾ ਰੋਡ, ਸੁਰੇਸ਼ ਵਾਲਾ ਤੱਕ ਜਾਵੇਗੀ ਅਤੇ ਵਾਪਸ ਫਿਰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ, ਫ਼ਾਜ਼ਿਲਕਾ ਵਿਖੇ ਪਹੁੰਚੇਗੀ।
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੈਰਾਥਨ 3 ਸਤੰਬਰ 2026 ਨੂੰ ਕਰਵਾਈ ਜਾ ਰਹੀ ਹੈ। ਇਹ ਮੈਰਾਥਨ ਭਲਕੇ ਸਵੇਰੇ 6 ਵਜੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਤੋਂ ਸ਼ੁਰੂ ਹੋ ਕੇ ਇੰਡੀਅਨ ਆਇਲ ਪੈਟਰੋਲ ਪੰਪ, ਸੁਲੇਮਾਨਕੀ ਫ਼ਾਜ਼ਿਲਕਾ ਰੋਡ, ਸੁਰੇਸ਼ ਵਾਲਾ ਤੱਕ ਜਾਵੇਗੀ ਅਤੇ ਵਾਪਸ ਫਿਰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ, ਫ਼ਾਜ਼ਿਲਕਾ ਵਿਖੇ ਪਹੁੰਚੇਗੀ। ਉਨ੍ਹਾਂ ਕਿਹਾ ਕਿ ਇਸ ਮੈਰਾਥਨ ਵਿਚ ਵੱਖ-ਵੱਖ ਸਕੂਲਾਂ ਤੋਂ ਲਗਭਗ 650 ਵਿਦਿਆਰਥੀ ਹਿੱਸਾ ਲੈਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ, ਨੌਜਵਾਨਾਂ, ਖੇਡ ਪ੍ਰੇਮੀਆਂ ਤੇ ਸਮਾਜਿਕ ਸੰਸਥਾਵਾਂ ਨੂੰ ਮੈਰਾਥਨ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।