04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

‘ ਆਪ’ ਵਲੋਂ ‘ਮਿਸ਼ਨ 2027’ ਤਹਿਤ ਸਰਗਰਮੀਆਂ ਤੇਜ਼, ਪਿੰਡ ਰੂਪਨਗਰ ’ਚ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼

ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)-ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ‘ਮਿਸ਼ਨ 2027’ ਤਹਿਤ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਪਿੰਡ-ਪਿੰਡ ਜਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰ ਰਹੇ ਹਨ।

ਅਜੀਤ ਡੈਸਕ 04-09-2026
ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)-ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ‘ਮਿਸ਼ਨ 2027’ ਤਹਿਤ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਪਿੰਡ-ਪਿੰਡ ਜਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਮੁਹਿੰਮ ਤਹਿਤ ਪਿੰਡ ਰੂਪਨਗਰ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸੰਦੀਪ ਸਿੰਘ ਭੱਟੀ ਨੇ ਕੀਤਾ। ਟੂਰਨਾਮੈਂਟ ਵਿਚ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਇਸ ਮੌਕੇ ਖਿਡਾਰੀਆਂ ਦਾ ਹੌਸਲਾ ਵਧਾਉਂਦਿਆਂ ਭੱਟੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਮੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ‘ਖੇਡੇਗਾ ਪੰਜਾਬ ਵਧੇਗਾ ਪੰਜਾਬ’ ਦਾ ਨਾਅਰਾ ਦਿੰਦਿਆਂ ਸਰਕਾਰ ਵਲੋਂ ਖੇਡਾਂ ਦੇ ਵਿਕਾਸ ਲਈ ਦਿੱਤੇ ਜਾ ਰਹੇ ਯੋਗਦਾਨ ਬਾਰੇ ਜਾਣੂ ਕਰਵਾਇਆ।
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਕਰਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਅਗਲੀ ਖ਼ਬਰ ਵੋਟਾਂ ਲਈ ਨਹੀਂ, ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦਾ ਖ਼ਾਤਮਾ ਕਰ ਰਹੀ ਹੈ ਸਰਕਾਰ- ਖੇਤੀਬਾੜੀ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।