05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜ਼ਿਲ੍ਹਾ ਫ਼ਾਜ਼ਿਲਕਾ ਤੋਂ ਸੈਂਕੜੇ ਮੁਲਾਜ਼ਮ ਅਤੇ ਪੈਨਸ਼ਨਰ 12 ਸਤੰਬਰ ਨੂੰ ਸਪੀਕਰ ਸੰਧਵਾਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ-ਜੁਆਇੰਟ ਕੋਆਰਡੀਨੇਸ਼ਨ ਕਮੇਟੀ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਆਧਾਰਿਤ ‘ਜੁਆਇੰਟ ਕੋਆਰਡੀਨੇਸ਼ਨ ਕਮੇਟੀ ਪੰਜਾਬ’ ਦੇ ਸੂਬਾਈ ਫ਼ੈਸਲਿਆਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਵਿਖੇ ਇਕ ਅਹਿਮ ਮੀਟਿੰਗ ਜ਼ਿਲ੍ਹਾ ਕਨਵੀਨਰ ਸਾਥੀ ਹਰਭਜਨ ਸਿੰਘ ਖੁੰਗਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰਜ਼ ਸਾਥੀ ਦਲਜੀਤ ਸਿੰਘ ਸਭਰਵਾਲ, ਸਤਨਾਮ ਚੰਦ ਕੰਬੋਜ, ਮਹਿੰਦਰ ਕੌੜਿਆਂ ਵਾਲੀ, ਬਲਰਾਮ ਪਾਵਰ ਕਾਮ, ਸੁਖਦੇਵ ਚੰਦ, ਰਾਜ ਕੰਵਰ ਦੀਵਾਨ, ਦੁਪਿੰਦਰ ਢਿੱਲੋਂ, ਸੁਭਾਸ਼ ਚੰਦਰ ਸ਼ਰਮਾ, ਮੱਖਣ ਲਾਲ ਤੇ ਗੁਰਕੀਰਤ ਨੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ।

ਫ਼ਾਜ਼ਿਲਕਾ ਵਿਖੇ ਹੋਈ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਆਗੂ। ਅਜੀਤ ਤਸਵੀਰ 05-09-2026
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਆਧਾਰਿਤ ‘ਜੁਆਇੰਟ ਕੋਆਰਡੀਨੇਸ਼ਨ ਕਮੇਟੀ ਪੰਜਾਬ’ ਦੇ ਸੂਬਾਈ ਫ਼ੈਸਲਿਆਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਵਿਖੇ ਇਕ ਅਹਿਮ ਮੀਟਿੰਗ ਜ਼ਿਲ੍ਹਾ ਕਨਵੀਨਰ ਸਾਥੀ ਹਰਭਜਨ ਸਿੰਘ ਖੁੰਗਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰਜ਼ ਸਾਥੀ ਦਲਜੀਤ ਸਿੰਘ ਸਭਰਵਾਲ, ਸਤਨਾਮ ਚੰਦ ਕੰਬੋਜ, ਮਹਿੰਦਰ ਕੌੜਿਆਂ ਵਾਲੀ, ਬਲਰਾਮ ਪਾਵਰ ਕਾਮ, ਸੁਖਦੇਵ ਚੰਦ, ਰਾਜ ਕੰਵਰ ਦੀਵਾਨ, ਦੁਪਿੰਦਰ ਢਿੱਲੋਂ, ਸੁਭਾਸ਼ ਚੰਦਰ ਸ਼ਰਮਾ, ਮੱਖਣ ਲਾਲ ਤੇ ਗੁਰਕੀਰਤ ਨੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਆਗੂਆਂ ਨੇ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਕਿ ਸੂਬਾਈ ਕਮੇਟੀ ਵਲੋਂ ਲਏ ਗਏ ਸਾਰੇ ਉਲੀਕੇ ਐਕਸ਼ਨ ਪ੍ਰੋਗਰਾਮਾਂ ਨੂੰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਪੂਰੀ ਤਨਦੇਹੀ ਤੇ ਸ਼ਿੱਦਤ ਨਾਲ ਲਾਗੂ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਦੱਸਿਆ ਕਿ 8 ਸਤੰਬਰ ਨੂੰ ਸੂਬਾ ਪੱਧਰੀ ਕਲਮ ਛੋੜ ਹੜਤਾਲ ਕੀਤੀ ਜਾਵੇਗੀ, 12 ਸਤੰਬਰ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਸੈਂਕੜੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸ਼ਮੂਲੀਅਤ ਕਰਨਗੇ। 19-20 ਸਤੰਬਰ ਨੂੰ ਜ਼ਿਲ੍ਹੇ ਦੇ ਬਾਕੀ ਰਹਿੰਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। 30 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁਲਾਜ਼ਮ ਅਤੇ ਪੈਨਸ਼ਨਰਜ਼ 117 ਵਿਧਾਇਕਾਂ ਤੇ 13 ਐਮ.ਪੀ. ਦੀ ਜਵਾਬ ਤਲਬੀ ਕਰਨਗੇ। 21-22 ਅਕਤੂਬਰ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਪੂਰਨ ਹੜਤਾਲ ਕੀਤੀ ਜਾਵੇਗੀ ਤੇ ‘ਆਪ’ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਮੀਟਿੰਗ ਵਿਚ ਇੱਕ ਵਿਸ਼ੇਸ਼ ਮਤਾ ਪਾਸ ਕਰਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀਆਂ ਮੰਗਾਂ ਦਾ ਪੂਰਨ ਸਮਰਥਨ ਕੀਤਾ ਗਿਆ। ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਵੱਡੇ ਕਾਫ਼ਲੇ ਨੇ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਬਾਹਰ ਚੱਲ ਰਹੇ ਕਿਸਾਨੀ ਧਰਨੇ ਵਿਚ ਸ਼ਾਮਲ ਹੋ ਕੇ ਆਪਣਾ ਸਮਰਥਨ ਦਰਜ ਕਰਵਾਇਆ।
ਪਿਛਲੀ ਖ਼ਬਰ ਕਿਸਾਨਾਂ ਦੇ ਹਿੱਤ ’ਚ ਸੈਨਾ ਨੇ ਰੱਦ ਕੀਤਾ ਸਾਲ ਪੁਰਾਣਾ ਸਰਵੇ, ਹੁਣ ਨਵੇਂ ਸਿਰੇ ਤੋਂ ਹੋਵੇਗੀ ਪੜਤਾਲ ਅਗਲੀ ਖ਼ਬਰ ਰਾਹੁਲ ਗਾਂਧੀ ਖ਼ਿਲਾਫ਼ ਐਫ.ਆਈ.ਆਰ. ਦਾ ਕਾਂਗਰਸ ਵਲੋਂ ਵਿਰੋਧ, ਖੜਗੇ ਦੇ ਕਥਿਤ ਅਪਮਾਨ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।