ਅਰੋੜਾ ਵਿਕਾਸ ਮੰਚ ਨੇ ਦੋ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ’ਚ ਦਿੱਤਾ ਸਹਿਯੋਗ
ਅਬੋਹਰ, 5 ਸਤੰਬਰ (ਵਿਵੇਕ ਹੂੜੀਆ)- ਸਮਾਜ ਸੇਵਾ ਦੇ ਖੇਤਰ ’ਚ ਮੋਹਰੀ ਭੂਮਿਕਾ ਨਿਭਾ ਰਹੇ -ਅਰੋੜਾ ਵਿਕਾਸ ਮੰਚ’ ਨੇ ਪ੍ਰਧਾਨ ਗਗਨ ਚੁੱਘ ਦੀ ਅਗਵਾਈ ਹੇਠ ਦੋ ਹੋਰ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ’ਚ ਵਿਸ਼ੇਸ਼ ਸਹਿਯੋਗ ਦਿੱਤਾ ਹੈ। ਮੰਚ ਦੇ ਪ੍ਰਧਾਨ ਗਗਨ ਚੁੱਘ ਨੇ ਦੱਸਿਆ ਕਿ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੇ ਧੀਆਂ ਦੇ ਵਿਆਹ ਲਈ ਮੰਚ ਨਾਲ ਸੰਪਰਕ ਕੀਤਾ ਸੀ।
ਅਰੋੜਾ ਵਿਕਾਸ ਮੰਚ ਦੇ ਪ੍ਰਧਾਨ ਗਗਨ ਚੁੱਘ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ
06-09-2026