06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਅਬੋਹਰ, 5 ਸਤੰਬਰ (ਵਿਵੇਕ ਹੂੜੀਆ)- ਅਬੋਹਰ ਦੀ ਅਨਾਜ ਮੰਡੀ ’ਚ ਬੀਤੇ ਦਿਨ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕ੍ਰਿਸ਼ਨ ਲਾਲ ਵਾਸੀ ਨਵੀਂ ਆਬਾਦੀ ਗਲੀ ਨੰਬਰ 2 ਵੱਡੀ ਪੌੜੀ ਵਜੋਂ ਹੋਈ ਹੈ।

ਅਜੀਤ ਡੈਸਕ 06-09-2026
ਅਬੋਹਰ, 5 ਸਤੰਬਰ (ਵਿਵੇਕ ਹੂੜੀਆ)- ਅਬੋਹਰ ਦੀ ਅਨਾਜ ਮੰਡੀ ’ਚ ਬੀਤੇ ਦਿਨ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕ੍ਰਿਸ਼ਨ ਲਾਲ ਵਾਸੀ ਨਵੀਂ ਆਬਾਦੀ ਗਲੀ ਨੰਬਰ 2 ਵੱਡੀ ਪੌੜੀ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ ਜਿਸ ਦਾ ਬਾਅਦ ਦੁਪਹਿਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦਾ ਲੜਕਾ ਨਵੀਨ ਕੁਮਾਰ ਆਪਣੇ ਪਿਤਾ ਕ੍ਰਿਸ਼ਨ ਲਾਲ ਨਾਲ ਮੋਟਰਸਾਈਕਲ ’ਤੇ ਕਿਸੇ ਕੰਮ ਲਈ ਦਾਣਾ ਮੰਡੀ ਜਾ ਰਿਹਾ ਸੀ। ਜਦੋਂ ਉਹ ਮੰਡੀ ਦੇ ਸ਼ੈੱਡ ਨੰਬਰ 7 ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਤੇ ਲਾਪਰਵਾਹ ਈ-ਰਿਕਸ਼ਾ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਪਿਓ-ਪੁੱਤ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਜਦਕਿ ਈ-ਰਿਕਸ਼ਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਕ੍ਰਿਸ਼ਨ ਲਾਲ ਦੇ ਸਿਰ ’ਚ ਗੰਭੀਰ ਸੱਟ ਲੱਗਣ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਡਾਕਟਰਾਂ ਨੇ ਰੈਫ਼ਰ ਕਰ ਦਿੱਤਾ। ਪਰਿਵਾਰ ਵਾਲੇ ਉਨ੍ਹਾਂ ਨੂੰ ਇਲਾਜ ਲਈ ਸ਼੍ਰੀ ਗੰਗਾਨਗਰ ਲੈ ਗਏ, ਪਰ ਹਾਲਤ ’ਚ ਸੁਧਾਰ ਨਾ ਹੋਣ ’ਤੇ ਵਾਪਸ ਅਬੋਹਰ ਲਿਆਉਂਦੇ ਸਮੇਂ ਬੀਤੀ ਰਾਤ ਉਨ੍ਹਾਂ ਦੀ ਮੌਤ ਹੋ ਗਈ। ਥਾਣਾ ਸਿਟੀ-1 ਦੇ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਹਿਲਾਂ ਤੋਂ ਦਰਜ ਮਾਮਲੇ ’ਚ ਧਾਰਾਵਾਂ ਦਾ ਵਾਧਾ ਕਰ ਦਿੱਤਾ ਹੈ। ਫ਼ਰਾਰ ਈ-ਰਿਕਸ਼ਾ ਚਾਲਕ ਦੀ ਪਛਾਣ ਲਈ ਮੰਡੀ ’ਚ ਲੱਗੇ ਸੀ.ਸੀ.ਟੀ.ਵੀ.ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਹਰਦੇਵ ਮੇਘਵਾਲ ਵਲੋਂ ਸੂਬਾ ਪ੍ਰਧਾਨ ਸ਼ੀਤਲ ਅੰਗਰਾਲ ਨੂੰ ਵਧਾਈ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ’ਚ ਅਧਿਆਪਕ ਦਿਵਸ ’ਤੇ ਬੈਡਮਿੰਟਨ ਜੇਤੂਆਂ ਅਤੇ ਅਧਿਆਪਕਾਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।