07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹੈਰੋਇਨ ਵੇਚਣ ਦਾ ਆਦੀ ਕਾਬੂ

ਫ਼ਿਰੋਜ਼ਪੁਰ, 6 ਸਤੰਬਰ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ 3. 17 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ।

ਅਜੀਤ ਡੈਸਕ 07-09-2026
ਫ਼ਿਰੋਜ਼ਪੁਰ, 6 ਸਤੰਬਰ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ 3.17 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸਿਟੀ ਥਾਣਾ ਫਿਰੋਜ਼ਪੁਰ ਦੀ ਐਸ.ਆਈ. ਰਜਨੀ ਰਾਣੀ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੋਪਾਲ ਚੰਦ ਪੁੱਤਰ ਚਿਮਨ ਲਾਲ ਵਾਸੀ ਬਸਤੀ ਆਵਾ ਥਾਣਾ ਸਿਟੀ ਫਿਰੋਜ਼ਪੁਰ ਕਥਿਤ ਤੌਰ ’ਤੇ ਹੈਰੋਇਨ ਵੇਚਣ ਦਾ ਆਦੀ ਹੈ ਤੇ ਇਸ ਸਮੇਂ ਐਫ.ਸੀ.ਆਈ. ਦਫ਼ਤਰ ਨੇੜੇ ਰੇਲਵੇ ਸਟੇਸ਼ਨ ਕੋਲ ਹੈਰੋਇਨ ਵੇਚਣ ਲਈ ਗ੍ਰਾਹਕ ਦੀ ਉਡੀਕ ਕਰ ਰਿਹਾ ਹੈ। ਪੁਲਿਸ ਮੁਤਾਬਕ ਸੂਚਨਾ ਭਰੋਸੇਯੋਗ ਹੋਣ ’ਤੇ ਤੁਰੰਤ ਕਾਰਵਾਈ ਕਰਦਿਆਂ ਗੋਪਾਲ ਚੰਦ ਨੂੰ ਕਾਬੂ ਕਰਕੇ ਉਸ ਕੋਲੋਂ 3.17 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਕ੍ਰਿਸ਼ਨਾ ਮੰਦਰ ਬੱਲੂਆਣਾ ਵਿਖੇ ਜਨਮ ਅਸ਼ਟਮੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।