07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਤਲਵੰਡੀ ਭਾਈ, 6 ਸਤੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 07-09-2026
ਤਲਵੰਡੀ ਭਾਈ, 6 ਸਤੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਆਦੀ ਹੈ, ਜੋ ਕੱਚਾ ਰਸਤਾ ਕਾਲਜ ਤਲਵੰਡੀ ਭਾਈ ਨੂੰ ਜਾਂਦਾ ਹੈ, ਉਸ ’ਤੇ ਖੜ੍ਹਾ ਆਪਣੇ ਕਬਜ਼ਾ ਵਿਚਲੀ ਹੈਰੋਇਨ ਵੇਚਣ ਲਈ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਸੰਨੀ ਪੁੱਤਰ ਮਲਕੀਤ ਸਿੰਘ ਵਾਸੀ ਸੈਂਭੀ ਵਾਲੀ ਗਲੀ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਹੋਈ।
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਹੈਰੋਇਨ ਵੇਚਣ ਦਾ ਆਦੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।