ਭਾਵਦਾਸ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਹੋਤਾ ਨੇ ਬਾਬਾ ਗੁਲਾਬ ਸਿੰਘ ਨੂੰ ਕੀਤਾ ਸਨਮਾਨਿਤ
ਫ਼ਿਰੋਜ਼ਪੁਰ, 6 ਸਤੰਬਰ (ਸੁਖਵਿੰਦਰ ਸਿੰਘ)- ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਫ਼ਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਅਜੀਤ ਡੈਸਕ
07-09-2026