07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਾਕਿਯੂ ਕਾਦੀਆਂ ਦੇ ਆਗੂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਮੋਰਚੇ ਵਿਚ ਡਟੇ

ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 28 ਕਿਸਾਨ ਜਥੇਬੰਦੀਆਂ ਵਲੋਂ 1 ਸਤੰਬਰ ਤੋਂ ਲਗਾਏ ਗਏ ਕਿਸਾਨੀ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂ ਅਤੇ ਵਰਕਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਅਤੇ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਅਗਵਾਈ ਵਿਚ ਡਟੇ ਹੋਏ ਹਨ ਅਤੇ ਮੋਰਚੇ ਵਿਚ ਵੱਧ ਤੋਂ ਵੱਧ ਸਾਥ ਦੇ ਰਹੇ ਹਨ। ਇਸ ਸਬੰਧ ਵਿਚ ਫੋਨ ’ਤੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਕਿਸਾਨੀ ਮੋਰਚੇ ਵਿਚ ਸ਼ਾਮਿਲ ਸਾਰੇ ਕਿਸਾਨ ਚੜ੍ਹਦੀ ਕਲਾ ਵਿਚ ਹਨ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਮੰਨਵਾ ਕੇ ਹੀ ਵਾਪਸ ਮੁੜਣਗੇ, ਬੇਸ਼ੱਕ ਇਸ ਲਈ ਮੋਰਚੇ ਦਾ ਸਮਾਂ ਵੀ ਕਿਉਂ ਨਾ ਵਧਾਉਣਾ ਪਵੇ।

ਅਜੀਤ ਡੈਸਕ 07-09-2026
ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 28 ਕਿਸਾਨ ਜਥੇਬੰਦੀਆਂ ਵਲੋਂ 1 ਸਤੰਬਰ ਤੋਂ ਲਗਾਏ ਗਏ ਕਿਸਾਨੀ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂ ਅਤੇ ਵਰਕਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਅਤੇ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਅਗਵਾਈ ਵਿਚ ਡਟੇ ਹੋਏ ਹਨ ਅਤੇ ਮੋਰਚੇ ਵਿਚ ਵੱਧ ਤੋਂ ਵੱਧ ਸਾਥ ਦੇ ਰਹੇ ਹਨ। ਇਸ ਸਬੰਧ ਵਿਚ ਫੋਨ ’ਤੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਕਿਸਾਨੀ ਮੋਰਚੇ ਵਿਚ ਸ਼ਾਮਿਲ ਸਾਰੇ ਕਿਸਾਨ ਚੜ੍ਹਦੀ ਕਲਾ ਵਿਚ ਹਨ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਮੰਨਵਾ ਕੇ ਹੀ ਵਾਪਸ ਮੁੜਣਗੇ, ਬੇਸ਼ੱਕ ਇਸ ਲਈ ਮੋਰਚੇ ਦਾ ਸਮਾਂ ਵੀ ਕਿਉਂ ਨਾ ਵਧਾਉਣਾ ਪਵੇ। ਮੋਰਚੇ ਵਿਚ ਮੀਤ ਪ੍ਰਧਾਨ ਭੁਪਿੰਦਰ ਸਿੰਘ ਖੋਸਾ, ਇਕਾਈ ਪ੍ਰਧਾਨ ਰਾਜਪ੍ਰੀਤ ਸਿੰਘ ਖੋਸਾ, ਮਾਸਟਰ ਜਸਕਰਨ ਸਿੰਘ ਖੋਸਾ, ਗੁਰਜਿੰਦਰ ਸਿੰਘ ਖੋਸਾ,ਕੋਮਲਦੀਪ ਸਿੰਘ ਖੋਸਾ, ਅਮਰਵੀਰ ਸਿੰਘ ਖੋਸਾ, ਮਨਮੀਤ ਸਿੰਘ ਖੋਸਾ, ਨਵਦੀਪ ਸਿੰਘ ਖੋਸਾ, ਨਵਦੀਪ ਸਿੰਘ ਖੋਸਾ, ਮਨਪ੍ਰੀਤ ਸਿੰਘ ਖੋਸਾ ਅਤੇ ਬਲਤੇਜ ਸਿੰਘ ਖੋਸਾ ਆਦਿ ਸ਼ਾਮਿਲ ਹਨ।
ਪਿਛਲੀ ਖ਼ਬਰ ਗੋਗਾ ਨੌਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ‘ਫਰਾਮ ਸੇਫ਼ਟੀ ਟੂ ਮੈਜ਼ਰਮੈਂਟ’ ਫਿਜ਼ਿਕਸ ਲੈਬ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।