07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਐਸ.ਕੇ.ਪਬਲਿਕ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਮਨਾਇਆ

ਤਲਵੰਡੀ ਭਾਈ, 6 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਐਸ. ਕੇ.

ਅਜੀਤ ਡੈਸਕ 07-09-2026
ਤਲਵੰਡੀ ਭਾਈ, 6 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਐਸ.ਕੇ.ਪਬਲਿਕ ਸਕੂਲ ’ਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇਂ ਸਕੂਲ ਦੇ ਵਿਹੜੇ ਨੂੰ ਫੁੱਲਾਂ ਅਤੇ ਗ਼ੁਬਾਰਿਆਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਛੋਟੇ ਬੱਚੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿਚ ਸਜ ਧਜ ਕੇ ਆਏ, ਜੋ ਬਹੁਤ ਹੀ ਪਿਆਰੇ ਲੱਗ ਰਹੇ ਸਨ। ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ ਅਤੇ ਡਾਇਰੈਕਟਰ ਕਿਰਨਪ੍ਰੀਤ ਕੌਰ ਸੋਢੀ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ।
ਪਿਛਲੀ ਖ਼ਬਰ ਨਗਰ ਕੌਂਸਲ ਜ਼ੀਰਾ ਵਲੋਂ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਗੋਗਾ ਨੌਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।