07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਮੱਖੂ, 6 ਸਤੰਬਰ (ਕੁਲਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਜ਼ੀਰਾ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਐਤਵਾਰ ਨੂੰ ਆਪਣੇ ਗ੍ਰਹਿ ਹੀਰੋ ਫਾਰਮ ਮੱਖੂ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਤੇ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਰਣਨੀਤੀ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।

ਅਜੀਤ ਡੈਸਕ 07-09-2026
ਮੱਖੂ, 6 ਸਤੰਬਰ (ਕੁਲਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਜ਼ੀਰਾ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਐਤਵਾਰ ਨੂੰ ਆਪਣੇ ਗ੍ਰਹਿ ਹੀਰੋ ਫਾਰਮ ਮੱਖੂ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਤੇ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਰਣਨੀਤੀ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਪਾਰਟੀ ਦੇ ਜਥੇਬੰਦਕ ਮਾਮਲਿਆਂ ਬਾਰੇ ਗੱਲ ਕਰਦਿਆਂ ਹਰਪ੍ਰੀਤ ਸਿੰਘ ਹੀਰੋ ਨੇ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਤਾਕਤ ਨਾਲ ਉਠਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਅਸਲ ਤਾਕਤ ਆਮ ਲੋਕਾਂ ਨਾਲ ਇਸਦੇ ਮਜ਼ਬੂਤ ਰਿਸ਼ਤੇ ਵਿਚ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਧਾਰ ਨੂੰ ਬੂਥ ਤੇ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਮੈਂਬਰਸ਼ਿਪ ਮੁਹਿੰਮ ਨੂੰ ਤੇਜ਼ ਕਰਨ ਤੇ ਨੌਜਵਾਨਾਂ ਦੀ ਪਾਰਟੀ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ।
ਪਿਛਲੀ ਖ਼ਬਰ ਗੁਰਨਾਮ ਸਿੰਘ ਗਾਮਾ ਸਿੱਧੂ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਤੇ ਵਿਜੇ ਸ਼ਰਮਾ ਚੇਅਰਮੈਨ ਚੁਣੇ ਅਗਲੀ ਖ਼ਬਰ ਭਗਤ ਬਾਬਾ ਦੁਨੀ ਚੰਦ ਕਾਲਜ ’ਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।