09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜ਼ਿਲ੍ਹਾ ਕੋਰਟ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਲਗਾਈਆਂ ਟਾਈਲਾਂ ਦਾ ਵਿਧਾਇਕ ਭੁੱਲਰ ਵਲੋਂ ਉਦਘਾਟਨ

ਫ਼ਿਰੋਜ਼ਪੁਰ, 8 ਸਤੰਬਰ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਲਗਭਗ 16. 5 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਟਾਈਲਾਂ ਦਾ ਉਦਘਾਟਨ ਕੀਤਾ ਗਿਆ।

ਅਜੀਤ ਡੈਸਕ 09-09-2026
ਫ਼ਿਰੋਜ਼ਪੁਰ, 8 ਸਤੰਬਰ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਲਗਭਗ 16.5 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਟਾਈਲਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਭੁੱਲਰ ਨੇ ਵਕੀਲ ਭਾਈਚਾਰੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਵਕੀਲ ਭਾਈਚਾਰੇ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ। ਵਿਧਾਇਕ ਭੁੱਲਰ ਨੇ ਕਿਹਾ ਕਿ ਵਕੀਲ ਭਾਈਚਾਰਾ ਸਮਾਜ ਨੂੰ ਨਿਆਂ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਲੋਕਾਂ ਨੂੰ ਨਿਆਂ ਪ੍ਰਣਾਲੀ ਨਾਲ ਜੋੜਨ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਵਿਚ ਵਕੀਲ ਭਾਈਚਾਰੇ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਕੀਲਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ ਅਤੇ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਨੂੰ ਸਬੰਧਿਤ ਪੱਧਰ ’ਤੇ ਉਠਾਇਆ ਜਾਵੇਗਾ। ਇਸ ਤੋਂ ਇਲਾਵਾ ਵਿਧਾਇਕ ਭੁੱਲਰ ਨੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਹਰ ਵਰਗ ਨੂੰ ਬਿਹਤਰ ਸਹੂਲਤਾਂ ਦੇਣ ਲਈ ਯਤਨ ਲਗਾਤਾਰ ਜਾਰੀ ਹਨ। ਜ਼ਿਲ੍ਹਾ ਕੋਰਟ ਕੰਪਲੈਕਸ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਾਲ ਜਿੱਥੇ ਵਕੀਲਾਂ ਨੂੰ ਕੰਮ ਕਰਨ ਵਿਚ ਸੌਖ ਹੋਵੇਗੀ, ਉੱਥੇ ਹੀ ਆਮ ਲੋਕਾਂ ਨੂੰ ਵੀ ਸਹੂਲਤ ਮਿਲੇਗੀ। ਇਸ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਲਵਪ੍ਰੀਤ ਸਿੰਘ ਟੁਰਨਾ ਅਤੇ ਸਾਥੀਆਂ ਵਲੋਂ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਕੋਰਟ ਕੰਪਲੈਕਸ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਕੋਰਟ ਕੰਪਲੈਕਸ ਅੰਦਰ ਵਕੀਲ ਭਾਈਚਾਰੇ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਹਾਜ਼ਰ ਵਕੀਲਾਂ ਨੇ ਕਿਹਾ ਕਿ ਵਿਧਾਇਕ ਭੁੱਲਰ ਵਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਸਮਾਂ ਦੇਣਾ ਸ਼ਲਾਘਾਯੋਗ ਕਦਮ ਹੈ।
ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਦੀ ਫ਼ਿਰੋਜ਼ਪੁਰ ਸ਼ਹਿਰ ’ਚ ਅਚਨਚੇਤ ਛਾਪੇਮਾਰੀ, ਕੱਟੇ ਚਲਾਨ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮਨਾਇਆ ਅੰਤਰਰਾਸ਼ਟਰੀ ਸਾਖਰਤਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।