10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਓਵਰਟੇਕ ਕਰਦੇ ਸਮੇਂ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਧੀ ਗੰਭੀਰ ਜ਼ਖ਼ਮੀ

ਅਬੋਹਰ, 9 ਸਤੰਬਰ (ਵਿਵੇਕ ਹੂੜੀਆ)-ਸ੍ਰੀ ਗੰਗਾਨਗਰ ਰੋਡ ’ਤੇ ਬੀਤੀ ਦੁਪਹਿਰ ਆਲਮਗੜ੍ਹ ਨੇੜੇ ਮੋਦੀ ਪੈਟਰੋਲ ਪੰਪ ਕੋਲ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਿਓ-ਧੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋਵੇਂ ਸੜਕ ’ਤੇ ਡਿਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਦਕਿ ਟੱਕਰ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਅਜੀਤ ਡੈਸਕ 10-09-2026
ਅਬੋਹਰ, 9 ਸਤੰਬਰ (ਵਿਵੇਕ ਹੂੜੀਆ)-ਸ੍ਰੀ ਗੰਗਾਨਗਰ ਰੋਡ ’ਤੇ ਬੀਤੀ ਦੁਪਹਿਰ ਆਲਮਗੜ੍ਹ ਨੇੜੇ ਮੋਦੀ ਪੈਟਰੋਲ ਪੰਪ ਕੋਲ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਿਓ-ਧੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋਵੇਂ ਸੜਕ ’ਤੇ ਡਿਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਦਕਿ ਟੱਕਰ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਆਸ-ਪਾਸ ਦੇ ਲੋਕਾਂ ਦੀ ਸੂਚਨਾ ’ਤੇ ਪਹੁੰਚੀ 108 ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਅਬੋਹਰ ਪਹੁੰਚਾਇਆ ਗਿਆ, ਜਿੱਥੇ ਪ੍ਰਾਇਮਰੀ ਇਲਾਜ ਤੋਂ ਬਾਅਦ ਦੋਵਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਅੱਗੇ ਰੈਫ਼ਰ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਸ੍ਰੀ ਗੰਗਾਨਗਰ ਦੇ ਰਹਿਣ ਵਾਲੇ ਸੁਨੀਲ ਕੁਮਾਰ (45) ਪੁੱਤਰ ਲਾਲ ਚੰਦ ਆਪਣੀ ਧੀ ਦਿਵਿਆ (16) ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ੍ਰੀ ਗੰਗਾਨਗਰ ਤੋਂ ਅਬੋਹਰ ਵੱਲ ਆ ਰਹੇ ਸਨ। ਜਦੋਂ ਉਹ ਆਲਮਗੜ੍ਹ ਨੇੜੇ ਮੋਦੀ ਪੈਟਰੋਲ ਪੰਪ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਤੁਰੰਤ 108 ਐਂਬੂਲੈਂਸ ਤੇ 112 ਹੈਲਪ ਲਾਈਨ ’ਤੇ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਫ਼ਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਸ੍ਰੀ ਗੰਗਾਨਗਰ ਰੋਡ ’ਤੇ ਵਾਹਨਾਂ ਦੀ ਤੇਜ਼ ਰਫ਼ਤਾਰ ’ਤੇ ਠੱਲ੍ਹ ਪਾਉਣ ਤੇ ਆਵਾਜਾਈ ਪ੍ਰਬੰਧਾਂ ਨੂੰ ਸੁਧਾਰਨ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਬੀ.ਕੇ.ਯੂ. ਕਾਦੀਆਂ ਦੇ ਜਥੇ ਦਾ ਜਲਾਲਾਬਾਦ ਪੁੱਜਣ ’ਤੇ ਸਵਾਗਤ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਪ੍ਰਸਿੱਧ ਪੈਸਟੀਸਾਈਡ ਵਿਕਰੇਤਾ ਦੀ ਦੁਕਾਨ ’ਤੇ ਖੇਤੀਬਾੜੀ ਵਿਭਾਗ ਵਲੋਂ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।