11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਚੱਕ ਵੈਰੋਕਾ ਵਿਖੇ ਕਾਂਗਰਸ ਵਲੋਂ ਲੋਕ ਮਿਲਣੀ, ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਜਲਾਲਾਬਾਦ, 10 ਸਤੰਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਚਲਾਏ ਜਾ ਰਹੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਤਹਿਤ ਪਿੰਡ ਚੱਕ ਵੈਰੋਕਾ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਸ਼ਿੰਦਰ ਸਿੰਘ ਮਹਾਲਮ ਬਲਾਕ ਪ੍ਰਧਾਨ, ਕਾਂਗਰਸ ਪਾਰਟੀ ਜਲਾਲਾਬਾਦ ਦਿਹਾਤੀ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਵੱਖ-ਵੱਖ ਸਮੱਸਿਆਵਾਂ ਤੇ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਗਿਆ।

ਸ਼ਿੰਦਰ ਸਿੰਘ ਮਹਾਲਮ ਪਿੰਡ ਦੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ-ਜਸਕਰਨ ਸਿੰਘ ਤਨੇਜਾ 11-09-2026
ਜਲਾਲਾਬਾਦ, 10 ਸਤੰਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਚਲਾਏ ਜਾ ਰਹੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਤਹਿਤ ਪਿੰਡ ਚੱਕ ਵੈਰੋਕਾ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਸ਼ਿੰਦਰ ਸਿੰਘ ਮਹਾਲਮ ਬਲਾਕ ਪ੍ਰਧਾਨ, ਕਾਂਗਰਸ ਪਾਰਟੀ ਜਲਾਲਾਬਾਦ ਦਿਹਾਤੀ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਵੱਖ-ਵੱਖ ਸਮੱਸਿਆਵਾਂ ਤੇ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਇਸ ਮੌਕੇ ਕਾਂਗਰਸ ਪਾਰਟੀ ਵਲੋਂ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਨੂੰ ਬਲਾਕ ਸਕੱਤਰ ਅਤੇ ਅਮਰੀਕ ਸਿੰਘ ਨੂੰ ਬਲਾਕ ਐੱਸ.ਸੀ. ਵਿੰਗ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸ਼ਿੰਦਰ ਸਿੰਘ ਮਹਾਲਮ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਦੋਵੇਂ ਨੌਜਵਾਨ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਇੱਕਜੁੱਟ ਕਰਕੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਵਰਕਰਾਂ ਤੇ ਪਿੰਡ ਵਾਸੀਆਂ ਵੱਲੋਂ ਵੀ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
ਪਿਛਲੀ ਖ਼ਬਰ ਫ਼ਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਰਾਸ਼ਟਰੀ ਲੋਕ ਅਦਾਲਤ ਕੱਲ੍ਹ ਅਗਲੀ ਖ਼ਬਰ ਹੋਣਹਾਰ ਵਿਦਿਆਰਥਣ ਨੂੰ ਮਿਲਿਆ ਐਕਸੀਲੈਂਸ ਐਵਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।