11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਿਸ਼ੇਸ਼ ਸਿਹਤ ਕੈਂਪ ਲਗਾਇਆ

ਅਬੋਹਰ, 10 ਸਤੰਬਰ (ਸੁਖਜੀਤ ਸਿੰਘ ਬਰਾੜ)- ਸਿਹਤ ਵਿਭਾਗ ਵਲੋਂ ‘ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ’ ਤਹਿਤ ਅਬੋਹਰ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ। ਡਾ.

ਅਜੀਤ ਡੈਸਕ 11-09-2026
ਅਬੋਹਰ, 10 ਸਤੰਬਰ (ਸੁਖਜੀਤ ਸਿੰਘ ਬਰਾੜ)- ਸਿਹਤ ਵਿਭਾਗ ਵਲੋਂ ‘ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ’ ਤਹਿਤ ਅਬੋਹਰ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ। ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਇਹਨਾਂ ਕੈਂਪਾਂ ਦਾ ਮੁੱਖ ਉਦੇਸ਼ ਹਾਈ ਰਿਸਕ ਗਰਭ ਅਵਸਥਾ ਕੇਸਾਂ ਦੀ ਜਲਦ ਪਛਾਣ ਕਰਕੇ ਜੱਚਾ-ਬੱਚਾ ਮੌਤ ਦਰ ’ਤੇ ਕਾਬੂ ਪਾਉਣਾ ਹੈ। ਕੈਂਪਾਂ ਦੌਰਾਨ ਲੋੜੀਂਦੇ ਟੈੱਸਟ, ਆਇਰਨ-ਕੈਲਸ਼ੀਅਮ ਦੀਆਂ ਗੋਲੀਆਂ ਤੇ ਟੀਡੀ ਟੀਕਾਕਰਨ ਮੁਫ਼ਤ ਕੀਤਾ ਗਿਆ। ਡਾ. ਸੁਰੇਸ਼ ਕੰਬੋਜ ਨੇ ਕਿਹਾ ਕਿ ਆਸ਼ਾ ਵਰਕਰਾਂ ਦੀ ਮਦਦ ਨਾਲ ਹਾਈ-ਰਿਸਕ ਗਰਭਵਤੀ ਔਰਤਾਂ ਦਾ ਸੁਰੱਖਿਅਤ ਜਣੇਪੇ ਤੱਕ ਫਾਲੋਅੱਪ ਕੀਤਾ ਜਾਂਦਾ ਹੈ। ਅਜੀਮਗੜ੍ਹ ਦੇ ਆਮ ਆਦਮੀ ਕਲੀਨਿਕ ਵਿਖੇ ਡਾ. ਆਰਚੀ ਡੋਡਾ ਨੇ ਦੱਸਿਆ ਕਿ ਅਨੀਮੀਆ (ਖ਼ੂਨ ਦੀ ਕਮੀ) ਤੇ ਹਾਈ ਬੀ.ਪੀ. ਸਭ ਤੋਂ ਵੱਡਾ ਜੋਖ਼ਮ ਹਨ ਜਿਨ੍ਹਾਂ ਨੂੰ ਹਰੀਆਂ ਸਬਜ਼ੀਆਂ, ਮੌਸਮੀ ਫਲਾਂ ਤੇ ਘਰੇਲੂ ਖ਼ੁਰਾਕ ਨਾਲ ਠੀਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਸਿਹਤ ਅਮਲਾ ਤੇ ਆਸ਼ਾ ਵਰਕਰਾਂ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ.ਆਈ.ਆਰ. ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਫ਼ਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਰਾਸ਼ਟਰੀ ਲੋਕ ਅਦਾਲਤ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।