11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨਸ਼ਿਆਂ ਨੂੰ ਹਰਾਉਣਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਤੇ ਫ਼ਾਜ਼ਿਲਕਾ ਨੂੰ ਤਰੱਕੀ ਦੇ ਰਾਹ ਪਾਉਣਾ ਸਾਡਾ ਮੁੱਖ ਮਨੋਰਥ-ਰਾਣਾ ਜਮਾਲ ਕੇ ਪਿੰਡ ਠਗਣੀ ’ਚ ਭਾਰੀ ਇਕੱਠ ਨੂੰ ਕੀਤਾ ਸੰਬੋਧਨ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਨਸ਼ਿਆਂ ਦੀ ਭੈੜੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ, ਨੌਜਵਾਨਾਂ ਨੂੰ ਖੇਡਾਂ ਵੱਲ ਮੋੜਨ ਅਤੇ ਫ਼ਾਜ਼ਿਲਕਾ ਦੇ ਸਰਬਪੱਖੀ ਵਿਕਾਸ ਦਾ ਹੋਕਾ ਦਿੰਦਿਆਂ ਭਾਜਪਾ ਆਗੂ ਅਤੇ ਖੇਤੀਬਾੜੀ ਵਿਕਾਸ ਬੈਂਕ ਫ਼ਾਜ਼ਿਲਕਾ ਦੇ ਸਾਬਕਾ ਚੇਅਰਮੈਨ ਰਾਣਾ ਰਜਿੰਦਰ ਸਿੰਘ ਜਮਾਲ ਕੇ ਨੇ ਪਿੰਡ ਠਗਣੀ ਵਿਖੇ ਇਕ ਭਾਰੀ ਜਨ ਸਭਾ ਨੂੰ ਸੰਬੋਧਨ ਕੀਤਾ। ਇਹ ਇਕੱਠ ਮੌਜੂਦਾ ਸਰਪੰਚ ਸਰਦਾਰਨੀ ਸੰਤੋਸ਼ ਕੌਰ, ਉਨ੍ਹਾਂ ਦੇ ਪਤੀ ਸ਼ਿੰਦਰ ਸਿੰਘ ਤੇ ਸਮੂਹ ਪੰਚਾਇਤ ਦੀ ਅਗਵਾਈ ਹੇਠ ਕਰਵਾਇਆ ਗਿਆ ਜਿੱਥੇ ਪਿੰਡ ਵਾਸੀਆਂ, ਨੌਜਵਾਨਾਂ ਤੇ ਬਜ਼ੁਰਗਾਂ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਪਿੰਡ ਠਗਣੀ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਆਗੂ ਰਾਣਾ ਰਜਿੰਦਰ ਸਿੰਘ ਜਮਾਲ ਕੇ। ਅਜੀਤ ਤਸਵੀਰ 11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਨਸ਼ਿਆਂ ਦੀ ਭੈੜੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ, ਨੌਜਵਾਨਾਂ ਨੂੰ ਖੇਡਾਂ ਵੱਲ ਮੋੜਨ ਅਤੇ ਫ਼ਾਜ਼ਿਲਕਾ ਦੇ ਸਰਬਪੱਖੀ ਵਿਕਾਸ ਦਾ ਹੋਕਾ ਦਿੰਦਿਆਂ ਭਾਜਪਾ ਆਗੂ ਅਤੇ ਖੇਤੀਬਾੜੀ ਵਿਕਾਸ ਬੈਂਕ ਫ਼ਾਜ਼ਿਲਕਾ ਦੇ ਸਾਬਕਾ ਚੇਅਰਮੈਨ ਰਾਣਾ ਰਜਿੰਦਰ ਸਿੰਘ ਜਮਾਲ ਕੇ ਨੇ ਪਿੰਡ ਠਗਣੀ ਵਿਖੇ ਇਕ ਭਾਰੀ ਜਨ ਸਭਾ ਨੂੰ ਸੰਬੋਧਨ ਕੀਤਾ। ਇਹ ਇਕੱਠ ਮੌਜੂਦਾ ਸਰਪੰਚ ਸਰਦਾਰਨੀ ਸੰਤੋਸ਼ ਕੌਰ, ਉਨ੍ਹਾਂ ਦੇ ਪਤੀ ਸ਼ਿੰਦਰ ਸਿੰਘ ਤੇ ਸਮੂਹ ਪੰਚਾਇਤ ਦੀ ਅਗਵਾਈ ਹੇਠ ਕਰਵਾਇਆ ਗਿਆ ਜਿੱਥੇ ਪਿੰਡ ਵਾਸੀਆਂ, ਨੌਜਵਾਨਾਂ ਤੇ ਬਜ਼ੁਰਗਾਂ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਜਨ ਸਭਾ ਨੂੰ ਸੰਬੋਧਨ ਕਰਦਿਆਂ ਰਾਣਾ ਜਮਾਲ ਕੇ ਨੇ ਕਿਹਾ ਕਿ ਨਸ਼ਾ ਅੱਜ ਪੰਜਾਬ ਦੀ ਜਵਾਨੀ ਲਈ ਸਭ ਤੋਂ ਵੱਡੀ ਚੁਨੌਤੀ ਹੈ। ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ’ਚੋਂ ਕੱਢ ਕੇ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਵਿਚ ਇਕ ਆਧੁਨਿਕ ਸਿੰਥੈਟਿਕ ਐਥਲੈਟਿਕਸ ਟਰੈਕ ਅਤੇ ਹੋਰ ਉੱਚ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਲਾਕੇ ਦੇ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਫ਼ਾਜ਼ਿਲਕਾ ਦਾ ਨਾਂਅ ਰੌਸ਼ਨ ਕਰ ਸਕਣ। ਰਾਣਾ ਜਮਾਲ ਕੇ ਨੇ ਕਿਹਾ ਕਿ 2027 ਵਿਚ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਨਾਲ ਸਰਹੱਦੀ ਫ਼ਾਜ਼ਿਲਕਾ ਲਈ ਵਿਕਾਸ ਤੇ ਵਪਾਰ ਦੇ ਨਵੇਂ ਦਰਵਾਜ਼ੇ ਖੁੱਲ੍ਹਣਗੇ। ਫ਼ਾਜ਼ਿਲਕਾ ਇੱਕ ਇਤਿਹਾਸਕ ਵਪਾਰਕ ਖੇਤਰ ਹੈ, ਇਸ ਲਈ ਕੇਂਦਰ ਸਰਕਾਰ ਨਾਲ ਮਜ਼ਬੂਤ ਪੈਰਵੀ ਕਰਕੇ ਦੋਵਾਂ ਦੇਸ਼ਾਂ ਦੀਆਂ ਨੀਤੀਆਂ ਅਨੁਕੂਲ ਹੁੰਦਿਆਂ ਹੀ ਸਰਹੱਦੀ ਵਪਾਰਕ ਰਸਤੇ ਨੂੰ ਮੁੜ ਚਾਲੂ ਕਰਵਾਉਣ ਦੇ ਯਤਨ ਕੀਤੇ ਜਾਣਗੇ। ਇਸ ਨਾਲ ਇਲਾਕੇ ਵਿਚ ਉਦਯੋਗ, ਵਪਾਰ ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਡਬਲ ਇੰਜਨ ਸਰਕਾਰ ਨਾਲ ਫ਼ਾਜ਼ਿਲਕਾ ਦੇ ਪਛੜੇਪਣ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 2027 ਵਿਚ ਭਾਜਪਾ ਦੀ ਸਰਕਾਰ ਬਣਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਤੇ ਇੱਕ ਰੰਗਲਾ ਤੇ ਤਰੱਕੀ ਸ਼ੀਲ ਫ਼ਾਜ਼ਿਲਕਾ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ ਜਲ ਸਪਲਾਈ ਮੁਲਾਜ਼ਮ 12 ਸਤੰਬਰ ਨੂੰ ਸੰਗਰੂਰ ਰੈਲੀ ’ਚ ਹੋਣਗੇ ਸ਼ਾਮਿਲ- ਗੁਰਮੀਤ ਸਿੰਘ, ਰਾਕੇਸ਼ ਸਿੰਘ ਅਗਲੀ ਖ਼ਬਰ ਪਿੰਡ ਸੱਪਾਂ ਵਾਲੀ ’ਚ ਲਗਾਇਆ ਮੁਫ਼ਤ ਆਯੂਸ਼ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।