ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਪੈਰਾਡਾਈਜ਼ ਸਕੂਲ ’ਚ ਸੈਮੀਨਾਰ ਕਰਵਾਇਆ
ਜ਼ੀਰਾ, 10 ਸਤੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਜੀਰਾ ਵਿਕਾਸ ਪਰਿਸ਼ਦ ਵਲੋਂ ਦੂਜਾ ਕੈਰੀਅਰ ਕਾਊਂਸਲਿੰਗ ਅਸੈਸਮੈਂਟ ਸੈਸ਼ਨ ਕਰਵਾਇਆ ਗਿਆ। ਸਰਪ੍ਰਸਤ ਸੁਖਦੇਵ ਬਿੱਟੂ ਵਿੱਜ ਤੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਯੋਗਤਾ ਤੇ ਸਮਰੱਥਾ ਅਨੁਸਾਰ ਭਵਿੱਖ ਦੇ ਕੈਰੀਅਰ ਦੀ ਸਹੀ ਚੋਣ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।
ਅਜੀਤ ਡੈਸਕ
11-09-2026