12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਬੋਹਰ ਨੂੰ ‘ਰੰਗਲਾ ਪੰਜਾਬ’ ਦੀਆਂ ਗਰਾਂਟਾਂ ਤੋਂ ਬਾਹਰ ਰੱਖਣਾ ਵਿਤਕਰੇ ਦੀ ਮਿਸਾਲ- ਵਿਧਾਇਕ ਸੰਦੀਪ ਜਾਖੜ

ਅਬੋਹਰ, 11 ਸਤੰਬਰ (ਵਿਵੇਕ ਹੂੜੀਆ)- ਸਥਾਨਕ ਵਿਧਾਇਕ ਸੰਦੀਪ ਜਾਖੜ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਸਰਕਾਰ ’ਤੇ ਅਬੋਹਰ ਨਾਲ ਲਗਾਤਾਰ ਸਿਆਸੀ ਵਿਤਕਰਾ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਦਾਅਵੇ ਕਰਦੀ ਹੈ ਪਰ ਸ਼ਾਇਦ ਉਹ ਇਹ ਭੁੱਲ ਗਏ ਹਨ ਕਿ ਅਬੋਹਰ ਵੀ ਪੰਜਾਬ ਦਾ ਹੀ ਅਹਿਮ ਹਿੱਸਾ ਹੈ।

ਅਜੀਤ ਡੈਸਕ 12-09-2026
ਅਬੋਹਰ, 11 ਸਤੰਬਰ (ਵਿਵੇਕ ਹੂੜੀਆ)- ਸਥਾਨਕ ਵਿਧਾਇਕ ਸੰਦੀਪ ਜਾਖੜ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਸਰਕਾਰ ’ਤੇ ਅਬੋਹਰ ਨਾਲ ਲਗਾਤਾਰ ਸਿਆਸੀ ਵਿਤਕਰਾ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਦਾਅਵੇ ਕਰਦੀ ਹੈ ਪਰ ਸ਼ਾਇਦ ਉਹ ਇਹ ਭੁੱਲ ਗਏ ਹਨ ਕਿ ਅਬੋਹਰ ਵੀ ਪੰਜਾਬ ਦਾ ਹੀ ਅਹਿਮ ਹਿੱਸਾ ਹੈ। ਜਾਖੜ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਸਵਾਲ ਚੁੱਕਿਆ ਕਿ ਜਦੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਵਿਕਾਸ ਕਾਰਜਾਂ ਲਈ ਲਗਭਗ 5 ਕਰੋੜ ਰੁਪਏ ਤੱਕ ਦੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਅਬੋਹਰ ਨੂੰ ਇਨ੍ਹਾਂ ਤੋਂ ਵਾਂਝਾ ਕਿਉਂ ਰੱਖਿਆ ਜਾ ਰਿਹਾ ਹੈ? ਨਗਰ ਨਿਗਮ ਅਬੋਹਰ ਵਿਚ ਨਾ ਤਾਂ ਕੋਈ ਪੱਕਾ ਕਮਿਸ਼ਨਰ ਤਾਇਨਾਤ ਹੈ, ਨਾ ਹੀ ਲੋੜੀਂਦੇ ਅਧਿਕਾਰੀ ਹਨ ਤੇ ਨਾ ਹੀ ਵਿਕਾਸ ਲਈ ਲੋੜੀਂਦਾ ਫ਼ੰਡ ਮਿਲ ਰਿਹਾ ਹੈ। ਪਿਛਲੇ ਸਾਢੇ ਚਾਰ ਸਾਲਾਂ ਵਿਚ ਇਲਾਕੇ ਦੇ ਤਿੰਨ ਹਲਕਾ ਇੰਚਾਰਜ ਬਦਲੇ ਜਾ ਚੁੱਕੇ ਹਨ। ਸਥਾਨਕ ‘ਆਪ’ ਆਗੂਆਂ ਦੀ ਆਪਣੀ ਹੀ ਸਰਕਾਰ ਵਿਚ ਕੋਈ ਸੁਣਵਾਈ ਨਹੀਂ ਹੋ ਰਹੀ। ਸੰਦੀਪ ਜਾਖੜ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਹਿਜ਼ ਨਾਅਰਿਆਂ ਨਾਲ ਨਹੀਂ, ਸਗੋਂ ਹਰ ਸ਼ਹਿਰ ਦੇ ਬਰਾਬਰ ਵਿਕਾਸ ਨਾਲ ਬਣੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਹੁਣ ਗਿਣਵੇਂ ਮਹੀਨੇ ਹੀ ਬਾਕੀ ਰਹਿ ਗਏ ਹਨ ਤੇ ਜਨਤਾ ਭਾਜਪਾ ਨੂੰ ਸੱਤਾ ਵਿਚ ਲਿਆਉਣ ਦਾ ਮਨ ਬਣਾ ਚੁੱਕੀ ਹੈ। ਭਾਜਪਾ ਦੀ ਸਰਕਾਰ ਬਣਨ ’ਤੇ ਅਬੋਹਰ ਦੇ ਰੁਕੇ ਹੋਏ ਸਾਰੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ।
ਪਿਛਲੀ ਖ਼ਬਰ ਦੋ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨ ਪਿਸਤੌਲ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।