13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ - ਬਾਬਾ ਜੋਨੀ

ਫ਼ਿਰੋਜ਼ਪੁਰ, 12 ਸਤੰਬਰ (ਸੁਖਵਿੰਦਰ ਸਿੰਘ)- ਨਾਨਕਸਰ ਸੰਪ੍ਰਦਾਇ ਨਾਲ ਸਬੰਧਿਤ ਉਘੇ ਪ੍ਰਚਾਰਕ ਅਤੇ ਕੀਰਤਨੀਏ ਭਾਈ ਰਵਿੰਦਰ ਸਿੰਘ ਬਾਬਾ ਜੋਨੀ ਜੋ ਅੱਜ ਫਿਰੋਜ਼ਪੁਰ ਵਿਖੇ ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਵਲੋਂ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਮਾਗਮ ਵਿਚ ਭਾਗ ਲੈਣ ਲਈ ਪਹੁੰਚੇ ਸਨ, ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਦੇ ਅਸ਼ੀਰਵਾਦ ਨਾਲ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ। ਉਹਨਾਂ ਫੈਡਰੇਸ਼ਨ ਆਗੂ ਭਾਈ ਜਸਪਾਲ ਸਿੰਘ ਦੀ ਟੀਮ ਵਲੋਂ ਪਖੰਡੀ ਬਾਬਿਆਂ ਵਿਰੁੱਧ ਵਿੱਢੀ ਮੁਹਿਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਇੱਕ ਜੀਵ ਦਾ ਫਰਜ਼ ਬਣਦਾ ਹੈ ਕਿ ਉਹ ਗੁਰੂ ਸਿਧਾਂਤਾਂ ’ਤੇ ਡੱਟ ਕੇ ਪਹਿਰਾ ਦੇਵੇ ਤੇ ਲੋਕਾਂ ਦੇ ਹੋ ਰਹੇ ਸੋਸ਼ਣ ਵਿਰੁੱਧ ਲਾਮਬੰਦ ਹੋਵੇ।

ਅਜੀਤ ਡੈਸਕ 13-09-2026
ਫ਼ਿਰੋਜ਼ਪੁਰ, 12 ਸਤੰਬਰ (ਸੁਖਵਿੰਦਰ ਸਿੰਘ)- ਨਾਨਕਸਰ ਸੰਪ੍ਰਦਾਇ ਨਾਲ ਸਬੰਧਿਤ ਉਘੇ ਪ੍ਰਚਾਰਕ ਅਤੇ ਕੀਰਤਨੀਏ ਭਾਈ ਰਵਿੰਦਰ ਸਿੰਘ ਬਾਬਾ ਜੋਨੀ ਜੋ ਅੱਜ ਫਿਰੋਜ਼ਪੁਰ ਵਿਖੇ ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਵਲੋਂ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਮਾਗਮ ਵਿਚ ਭਾਗ ਲੈਣ ਲਈ ਪਹੁੰਚੇ ਸਨ, ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਦੇ ਅਸ਼ੀਰਵਾਦ ਨਾਲ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ। ਉਹਨਾਂ ਫੈਡਰੇਸ਼ਨ ਆਗੂ ਭਾਈ ਜਸਪਾਲ ਸਿੰਘ ਦੀ ਟੀਮ ਵਲੋਂ ਪਖੰਡੀ ਬਾਬਿਆਂ ਵਿਰੁੱਧ ਵਿੱਢੀ ਮੁਹਿਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਇੱਕ ਜੀਵ ਦਾ ਫਰਜ਼ ਬਣਦਾ ਹੈ ਕਿ ਉਹ ਗੁਰੂ ਸਿਧਾਂਤਾਂ ’ਤੇ ਡੱਟ ਕੇ ਪਹਿਰਾ ਦੇਵੇ ਤੇ ਲੋਕਾਂ ਦੇ ਹੋ ਰਹੇ ਸੋਸ਼ਣ ਵਿਰੁੱਧ ਲਾਮਬੰਦ ਹੋਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਤੇ ਪਖੰਡੀ ਬਾਬਿਆਂ ਦੇ ਜਾਲ ਵਿਚ ਨਾ ਫਸਣ ਤਾਂ ਹੀ ਗੁਰੂਆਂ ਦੀਆਂ ਖੁਸ਼ੀਆਂ ਮਿਲ ਸਕਣਗੀਆਂ। ਇਸ ਸਮੇਂ ਉਨ੍ਹਾਂ ਨਾਲ ਭਾਈ ਜਸਪਾਲ ਸਿੰਘ ਤੋਂ ਇਲਾਵਾ ਦਲਜੀਤ ਸਿੰਘ ਸਾਬਕਾ ਕੌਂਸਲਰ, ਪਰਮਿੰਦਰ ਸਿੰਘ, ਹਰਵਿੰਦਰ ਸਿੰਘ, ਹਰਪਿੰਦਰ ਸਿੰਘ ਤੇ ਬੀਰ ਅਗਮ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਫਿਰੋਜ਼ਪੁਰ ਵਲੋਂ ਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਤਹਿਤ ਮੁਹਿੰਮ ਦੀ ਸਫਲਤਾਪੂਰਵਕ ਸਮਾਪਤੀ ਅਗਲੀ ਖ਼ਬਰ ਸਪੀਕਰ ਸੰਧਵਾਂ ਦੀ ਕੋਠੀ ਦੇ ਘਿਰਾਓ ਲਈ ਫ਼ਿਰੋਜ਼ਪੁਰ ਤੋਂ ਪੈਨਸ਼ਨਰਾਂ ਦਾ ਵੱਡਾ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।