14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਘੱਲ ਖੁਰਦ ਵਿਖੇ ਯਾਦਗਾਰੀ ਮਿਊਜ਼ੀਅਮ ਦਾ ਉਦਘਾਟਨ ਅੱਜ

ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਸੈਰ-ਸਪਾਟੇ ਨੂੰ ਹੋਰ ਪ੍ਰਫੁੱਲਿਤ ਕਰਨ ਵੱਲ ਇਕ ਹੋਰ ਅਹਿਮ ਕਦਮ ਚੁੱਕਦਿਆਂ ਘੱਲ ਖੁਰਦ ਵਿਖੇ ਯਾਦਗਾਰੀ ਮਿਊਜ਼ੀਅਮ ਦਾ ਉਦਘਾਟਨ ਅੱਜ 14 ਸਤੰਬਰ ਨੂੰ ਦੁਪਹਿਰ 12. 30 ਵਜੇ ਕੀਤਾ ਜਾਵੇਗਾ।

ਅਜੀਤ ਡੈਸਕ 14-09-2026
ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਸੈਰ-ਸਪਾਟੇ ਨੂੰ ਹੋਰ ਪ੍ਰਫੁੱਲਿਤ ਕਰਨ ਵੱਲ ਇਕ ਹੋਰ ਅਹਿਮ ਕਦਮ ਚੁੱਕਦਿਆਂ ਘੱਲ ਖੁਰਦ ਵਿਖੇ ਯਾਦਗਾਰੀ ਮਿਊਜ਼ੀਅਮ ਦਾ ਉਦਘਾਟਨ ਅੱਜ 14 ਸਤੰਬਰ ਨੂੰ ਦੁਪਹਿਰ 12.30 ਵਜੇ ਕੀਤਾ ਜਾਵੇਗਾ। ਜਿਸ ਦੇ ਉਦਘਾਟਨੀ ਸਮਾਰੋਹ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਿਊਜ਼ੀਅਮ ਦਾ ਨੀਂਹ ਪੱਥਰ ਕਰੀਬ ਦੋ ਸਾਲ ਪਹਿਲਾਂ ਉਸ ਸਮੇਂ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਰੱਖਿਆ ਗਿਆ ਸੀ। ਵਿਧਾਇਕ ਦਹੀਯਾ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਵਿਚ ਮੱਦਦ ਮਿਲੇਗੀ। ਸਗੋਂ ਇਲਾਕੇ ਵਿਚ ਸੈਲਾਨੀਆਂ ਦੀ ਆਮਦ ਵੱਧਣ ਨਾਲ ਸਥਾਨਕ ਪੱਧਰ ’ਤੇ ਰੁਜ਼ਗਾਰ ਅਤੇ ਕਾਰੋਬਾਰ ਦੇ ਮੌਕੇ ਵੀ ਪੈਦਾ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ 2.82 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ ਲੁਧਿਆਣਾ ਤੋਂ ਹਾਵੜਾ ਤੱਕ ਪਹਿਲੀ ਵਾਰ ਰੇਲ ਰਾਹੀਂ ਭੇਜੇ ਗਏ ਪਾਰਸਿਮਨ ਫਲ ਕੁੱ... ਅਗਲੀ ਖ਼ਬਰ ਡੇਰਾ ਸ਼੍ਰੀ ਭਜਨਗੜ੍ਹ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।