14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੀ. ਯੂ. ਵਲੋਂ ਸਿਲੇਬਸ ’ਚੋਂ ਪੰਜਾਬ ਅਤੇ ਸਿੱਖ ਇਤਿਹਾਸ ਹਟਾਉਣ ਦਾ ਫ਼ੈਸਲਾ ਮੰਦਭਾਗਾ-ਕਰਨੈਲ ਸਿੰਘ

ਮੱਖੂ, 13 ਸਤੰਬਰ (ਵਰਿੰਦਰ ਮਨਚੰਦਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਅਕਾਦਮਿਕ ਕੌਂਸਲ ਵਲੋਂ ਐਮ. ਏ.

ਅਜੀਤ ਡੈਸਕ 14-09-2026
ਮੱਖੂ, 13 ਸਤੰਬਰ (ਵਰਿੰਦਰ ਮਨਚੰਦਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਅਕਾਦਮਿਕ ਕੌਂਸਲ ਵਲੋਂ ਐਮ.ਏ. ਇਤਿਹਾਸ ਦੇ ਸਿਲੇਬਸ ਵਿਚੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਹਟਾਉਣ ਦਾ ਲਿਆ ਗਿਆ ਫ਼ੈਸਲਾ ਬੇਹੱਦ ਮੰਦਭਾਗਾ, ਚਿੰਤਾਜਨਕ ਅਤੇ ਪੰਜਾਬ ਦੇ ਮਹਾਨ ਵਿਰਸੇ ਉੱਤੇ ਸਿੱਧਾ ਹਮਲਾ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ, ਸੀਨੀਅਰ ਮੀਤ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੀ ਵਿਰਾਸਤ ਅਤੇ ਇਤਿਹਾਸ ਨੂੰ ਮਿਟਾਉਣ ਦੀ ਇਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ। ਕੇਂਦਰ ਵਿਚ ਰਹੀਆਂ ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਪੰਜਾਬ ਦੇ ਅਧਿਕਾਰਾਂ ਅਤੇ ਹੱਕਾਂ ’ਤੇ ਡਾਕੇ ਮਾਰੇ ਹਨ। ਪਹਿਲਾਂ ਕੇਂਦਰ ਵਿਚ ਸੱਤਾਧਾਰੀ ਕਾਂਗਰਸੀ ਹਾਕਮਾਂ ਨੇ ਸਾਡੀ ਰਾਜਧਾਨੀ ਚੰਡੀਗੜ੍ਹ ਖੋਹ ਕੇ ਉੱਥੋਂ ਪੰਜਾਬੀ ਜ਼ਬਾਨ ਦਾ ਖ਼ਾਤਮਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹੁਣ ਭਾਜਪਾਈ ਹਾਕਮ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਰੂਪ ਅਤੇ ਹੋਂਦ ਨੂੰ ਖੋਹ ਕੇ ਸਾਡਾ ਇਤਿਹਾਸ ਮਿਟਾਉਣ ’ਤੇ ਲੱਗੇ ਹੋਏ ਹਨ। ਜੇਕਰ ਅਜਿਹੇ ਫ਼ੈਸਲਿਆਂ ਨੂੰ ਅਜੇ ਵੀ ਨਾ ਰੋਕਿਆ ਗਿਆ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੇ ਹੱਕਾਂ ਦਾ ਕੀ ਹਸ਼ਰ ਹੋਵੇਗਾ, ਇਸ ਬਾਰੇ ਕੁਝ ਵੀ ਕਿਹਾ ਨਹੀਂ ਜਾ ਸਕਦਾ। ਪੰਜਾਬ ਯੂਨੀਵਰਸਿਟੀ ਵਰਗੀ ਇਤਿਹਾਸਕ ਸੰਸਥਾ ਵਿਚੋਂ ਪੰਜਾਬ ਅਤੇ ਸਿੱਖਾਂ ਦੇ ਲਾਸਾਨੀ ਇਤਿਹਾਸ ਨੂੰ ਗ਼ਾਇਬ ਕਰਨਾ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲੋਂ ਤੋੜਨ ਦੀ ਕੋਸ਼ਿਸ਼ ਹੈ। ਇਸ ਯੂਨੀਵਰਸਿਟੀ ਦੀ ਸਥਾਪਨਾ ਅਤੇ ਵਿਕਾਸ ਵਿਚ ਪੰਜਾਬ ਦਾ ਅਹਿਮ ਯੋਗਦਾਨ ਰਿਹਾ ਹੈ, ਪਰ ਅੱਜ ਇਸ ਸੰਸਥਾ ਨੂੰ ਪੰਜਾਬ ਦੇ ਪ੍ਰਭਾਵ ਤੋਂ ਮੁਕਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕਦਮ ਚੁੱਕੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਇਸ ਫ਼ੈਸਲੇ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਦੇਸ਼-ਵਿਦੇਸ਼ ਵਿਚ ਵੱਸਦੇ ਹਰ ਸੱਚੇ ਪੰਜਾਬੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ-ਬੋਲੀ, ਇਤਿਹਾਸ ਅਤੇ ਹੱਕਾਂ ਦੀ ਰਾਖੀ ਲਈ ਇਸ ਅਨਿਆਂ ਪੂਰਨ ਫ਼ੈਸਲੇ ਵਿਰੁੱਧ ਇੱਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ। ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਐਮ.ਏ. ਇਤਿਹਾਸ ਦੇ ਸਿਲੇਬਸ ਵਿਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਪਹਿਲਾਂ ਵਾਂਗ ਬਹਾਲ ਕੀਤਾ ਜਾਵੇ, ਨਹੀਂ ਤਾਂ ਇਸ ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਜ਼ੀਰਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪ੍ਰਧਾਨਗੀ ਮੰਡਲ ਵਿਚ ਬੈਠ... ਅਗਲੀ ਖ਼ਬਰ ਮੱਲਾਂਵਾਲਾ ਦੇ ਨੌਜਵਾਨ ਚਮਕੀ ਕਿਸਮਤ, ਨਿਕਲਿਆ 50 ਹਜ਼ਾਰ ਦਾ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।