16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ’ਚ ਕੰਮ ਠੱਪ ਕਰਨ ਦਾ ਐਲਾਨ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਯੂਨੀਅਨ ਦੇ ਅਹੁਦੇਦਾਰਾਂ ਤੋਂ ਇਲਾਵਾ ਸੇਵਾਮੁਕਤ ਪਟਵਾਰੀ, ਕਾਨੂੰਗੋ ਅਤੇ ਮਾਲ ਅਧਿਕਾਰੀ ਸ਼ਾਮਿਲ ਹੋਏ।

ਫ਼ਾਜ਼ਿਲਕਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕਰਨ ਤੋਂ ਬਾਅਦ ਨਾਅਰੇਬਾਜ਼ੀ ਕਰਦੇ ਹੋਏ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ 16-09-2026
ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਯੂਨੀਅਨ ਦੇ ਅਹੁਦੇਦਾਰਾਂ ਤੋਂ ਇਲਾਵਾ ਸੇਵਾਮੁਕਤ ਪਟਵਾਰੀ, ਕਾਨੂੰਗੋ ਅਤੇ ਮਾਲ ਅਧਿਕਾਰੀ ਸ਼ਾਮਿਲ ਹੋਏ। ਮੀਟਿੰਗ ਤੋਂ ਬਾਅਦ ਜ਼ਿਲ੍ਹਾ ਜਨਰਲ ਸਕੱਤਰ ਬਲਰਾਜ ਸਿੰਘ ਬਾਠ ਨੇ ਦੱਸਿਆ ਕਿ 9 ਸਤੰਬਰ ਨੂੰ ਲੁਧਿਆਣਾ ਵਿਖੇ ਹੋਈ ਰਾਜ ਪੱਧਰੀ ਮੀਟਿੰਗ ਦੇ ਫ਼ੈਸਲਿਆਂ ਅਨੁਸਾਰ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਪਟਵਾਰੀਆਂ ਦੀਆਂ ਤਿੰਨ ਮੁੱਖ ਮੰਗਾਂ—17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖ਼ਾਹ ਵਿਚ ਵਾਧਾ ਕਰਨਾ, ਸਟੇਟ ਕੇਡਰ ਰੱਦ ਕਰਨਾ ਅਤੇ ਪਟਵਾਰੀਆਂ ਦੀਆਂ 4716 ਅਸਾਮੀਆਂ ਬਹਾਲ ਕਰਨਾ—ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਯੂਨੀਅਨ ਨੇ ਲਾਲ ਲਕੀਰ ਅਤੇ ਐਗਰੀ ਸਟੈਕ ਫਾਰਮਰ ਆਈ.ਡੀ. ਵੈਰੀਫਿਕੇਸ਼ਨ ਦਾ ਕੰਮ ਅਨਿਸ਼ਚਿਤ ਸਮੇਂ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ, ਜਦਕਿ ਰਾਸ਼ਨ ਕਾਰਡ ਵੈਰੀਫਿਕੇਸ਼ਨ ਲਈ ਸਿਰਫ਼ ਜ਼ਮੀਨ ਦੀ ਰਿਪੋਰਟ ਹੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਅੱਜ 16 ਸਤੰਬਰ ਨੂੰ ਸਵੇਰੇ 11 ਵਜੋਂ ਤੋਂ ਦੁਪਹਿਰ 3 ਵਜੇ ਤੱਕ ਤਹਿਸੀਲ ਪੱਧਰ ’ਤੇ ਧਰਨੇ ਦਿੱਤੇ ਜਾਣਗੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਧੱਕੇਸ਼ਾਹੀ ਨਾਲ ਸੰਘਰਸ਼ ਦਬਾਉਣ ਦੀ ਕੋਸ਼ਿਸ਼ ਕੀਤੀ ਤਾਂ ਤੁਰੰਤ ’ਕਲਮ ਛੱਡ ਹੜਤਾਲ’ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਆਸ਼ੀਸ਼ ਕੁਮਾਰ, ਤਹਿਸੀਲ ਪ੍ਰਧਾਨ ਫ਼ਾਜ਼ਿਲਕਾ ਅਮਨਜੋਤ ਸਿੰਘ, ਅਬੋਹਰ ਤੋਂ ਮਨਪ੍ਰੀਤ ਸਿੰਘ, ਜਲਾਲਾਬਾਦ ਤੋਂ ਵਰਿੰਦਰ ਕੁਮਾਰ ਕਾਲੜਾ ਸਮੇਤ ਵੱਡੀ ਗਿਣਤੀ ’ਚ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਹਕੂਮਤ ਸਿੰਘ ਵਾਲਾ ਵਿਖੇ ਨੌਜਵਾਨਾਂ ਲਈ ਸਕਿਉਰਿਟੀ ਗਾਰਡ ਦਾ ਮੁਫ਼ਤ ਕੋਰਸ ਕਰਨ ਦਾ ਸੁਨਹਿਰੀ ਮੌਕਾ ਅਗਲੀ ਖ਼ਬਰ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਦੇ ਵਿਰੋਧ ’ਚ ਅੱਜ ਦਿੱਤਾ ਜਾਵੇਗਾ ਧਰਨਾ- ਹੈਰੀ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।