17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਿੱਖਾਂ ਤੇ ਪੰਜਾਬ ਦੇ ਇਤਿਹਾਸ ਨੂੰ ਪੰਜਾਬ ਯੂਨੀਵਰਸਿਟੀ ਦੇ ਸਿਲੇਬਸ ’ਚ ਬਣਦਾ ਸਥਾਨ ਦਿੱਤਾ ਜਾਵੇ- ਸੁਖਪਾਲਵੀਰ ਸਿੰਘ

ਜਲਾਲਾਬਾਦ, 16ਸਤੰਬਰ (ਜਤਿੰਦਰ ਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਜਾਂ ਐਨ. ਸੀ.

ਅਜੀਤ ਡੈਸਕ 17-09-2026
ਜਲਾਲਾਬਾਦ, 16ਸਤੰਬਰ (ਜਤਿੰਦਰ ਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਜਾਂ ਐਨ.ਸੀ.ਈ.ਆਰ.ਟੀ. ਦੇ ਸਿਲੇਬਸ ਵਿਚੋਂ ਸਿੱਖਾਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਵਿਸ਼ਿਆਂ ਨੂੰ ਹਟਾਉਣ ਜਾਂ ਉਨ੍ਹਾਂ ਦੀ ਮਹੱਤਤਾ ਘਟਾਉਣ ਸਬੰਧੀ ਸਾਹਮਣੇ ਆ ਰਹੀਆਂ, ਅਖ਼ਬਾਰਾਂ, ਚੈਨਲਾਂ ਦੀਆਂ ਚਰਚਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਦਮਦਮੀ ਟਕਸਾਲ ਸੇਵਕ ਜਥਾ, ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਪਾਲਵੀਰ ਸਿੰਘ ਨੇ ਕਿਹਾ ਕਿ ਇਤਿਹਾਸ ਕਿਸੇ ਵੀ ਸਮਾਜ ਦੀ ਪਛਾਣ, ਵਿਰਾਸਤ ਤੇ ਸਭਿਆਚਾਰਕ ਚੇਤਨਾ ਦਾ ਮਹੱਤਵਪੂਰਨ ਹਿੱਸਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਤੇ ਪੰਜਾਬ ਦਾ ਇਤਿਹਾਸ ਕੇਵਲ ਕਿਸੇ ਇਕ ਵਰਗ ਜਾਂ ਭਾਈਚਾਰੇ ਨਾਲ ਸਬੰਧਿਤ ਵਿਸ਼ਾ ਨਹੀਂ, ਸਗੋਂ ਭਾਰਤ ਦੇ ਸਮਾਜਿਕ, ਸਭਿਆਚਾਰਕ ਤੇ ਮਨੁੱਖੀ ਇਤਿਹਾਸ ਦਾ ਅਹਿਮ ਹਿੱਸਾ ਹੈ। ਸੁਖਪਾਲਵੀਰ ਸਿੰਘ ਨੇ ਕਿਹਾ ਕਿ ਸਿੱਖ ਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਵਿਸ਼ਿਆਂ ਨੂੰ ਸਿਲੇਬਸ ਵਿਚ ਤੱਥਾਂ ਤੇ ਇਤਿਹਾਸਕ ਸਰੋਤਾਂ ਦੇ ਆਧਾਰ ’ਤੇ ਉਚਿੱਤ ਸਥਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਸਬੰਧਿਤ ਸਿੱਖਿਆ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਕਿਸੇ ਵੀ ਰਾਜਨੀਤਿਕ ਨਜ਼ਰੀਏ ਤੋਂ ਨਹੀਂ, ਸਗੋਂ ਸਿੱਖਿਆ, ਇਤਿਹਾਸਕ ਵਿਰਾਸਤ ਤੇ ਵਿਦਿਆਰਥੀਆਂ ਦੇ ਗਿਆਨ ਦੇ ਹਿਤ ਵਿਚ ਵਿਚਾਰਿਆ ਜਾਵੇ।
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਕਿਸਾਨਾਂ ਨੇ ਤੈਅ ਕੀਤੇ ਦੁੱਧ ਦੇ ਨਵੇਂ ਰੇਟ, ਗਾਂ ਦਾ ਦੁੱਧ 80 ਰੁਪਏ ਤੇ ਮੱਝ ਦਾ ਦੁੱਧ 100 ਲੀਟਰ ਮੰਗਾਂ... ਅਗਲੀ ਖ਼ਬਰ ਪੀ.ਪੀ.ਪੀ.ਐੱਫ. ਨੇ ਸਰਕਾਰ ’ਤੇ ਪੁਰਾਣੀ ਪੈਨਸ਼ਨ ਤੋਂ ਕਿਨਾਰਾ ਕਰਨ ਦਾ ਲਗਾਇਆ ਦੋਸ਼, ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।