18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੁਖਜੀਤ ਸਿੰਘ ਆਸਿਫ ਵਾਲਾ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੀਤ ਪ੍ਰਧਾਨ ਬਣੇ

ਜ਼ੀਰਾ,17 ਸਤੰਬਰ (ਰਜਨੀਸ਼ ਕਥੂਰੀਆ)- ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਵੇਖਦਿਆਂ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਪ੍ਰਧਾਨ ਯੂਥ ਅਕਾਲੀ ਦਲ (ਬ.) ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸੁਖਜੀਤ ਸਿੰਘ ਆਸਿਫ ਵਾਲਾ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 18-09-2026
ਜ਼ੀਰਾ,17 ਸਤੰਬਰ (ਰਜਨੀਸ਼ ਕਥੂਰੀਆ)- ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਵੇਖਦਿਆਂ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਪ੍ਰਧਾਨ ਯੂਥ ਅਕਾਲੀ ਦਲ (ਬ.) ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸੁਖਜੀਤ ਸਿੰਘ ਆਸਿਫ ਵਾਲਾ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਸੁਖਜੀਤ ਸਿੰਘ ਆਸਿਫ ਵਾਲਾ ਨੇ ਆਪਣੀ ਨਿਯੁਕਤੀ ’ਤੇ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ, ਸ਼੍ਰੋਮਣੀ ਅਕਾਲੀ ਦਲ (ਬ.) ਦੇ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਸ਼੍ਰੋਮਣੀ ਅਕਾਲੀ ਦਲ (ਬ.) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਹੈ। ਉਹਨਾਂ ਕਿਹਾ ਕਿ ਉਹ ਹਲਕੇ ਵਿਚ ਅਕਾਲੀ ਦਲ ਦੀਆਂ ਜੜਾਂ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰਕੇ ਮਿਹਨਤ ਕਰਨਗੇ। ਸੁਖਦੀਪ ਸਿੰਘ ਆਸਿਫ ਵਾਲਾ ਦੀ ਇਸ ਨਿਯੁਕਤੀ ’ਤੇ ਸਾਰਜ ਸਿੰਘ ਸਭਰਾ ਸਰਕਲ ਪ੍ਰਧਾਨ, ਰਣਜੀਤ ਸਿੰਘ ਸ਼ਹਿਜ਼ਾਦਾ, ਕੁਲਦੀਪ ਸਿੰਘ ਬਾਹਰਵਾਲੀ, ਲਖਬੀਰ ਸਿੰਘ ਕਿਲੀ ਗੁੱਦੇ, ਸੁਖਜਿੰਦਰ ਸਿੰਘ ਔਲਖ, ਹਰਪ੍ਰੀਤ ਬਹਿਕ ਗੁੱਜਰਾਂ, ਰਵਿੰਦਰ ਸਿੰਘ ਨੂਰਪੁਰ, ਜਤਿੰਦਰ ਸਿੰਘ, ਮਨਪ੍ਰੀਤ ਸਿੰਘ ਬਹਿਕ ਫੱਤੂ ਤੇ ਅਜੇ ਪ੍ਰਧਾਨ ਐਸ.ਓ.ਆਈ. ਮੱਲਾਂਵਾਲਾ ਨੇ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਖੂ ਦੀ ਹਫ਼ਤਾਵਾਰੀ ਮੀਟਿੰਗ ਅਗਲੀ ਖ਼ਬਰ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨ ਲਈ ਹਰ ਸਿੱਖ ਵਿਸ਼ੇਸ਼ ਉਪਰਾਲਾ ਕਰੇ- ਜਥੇਦਾਰ ਸ਼ਾਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।