18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

-‘ ਖੇਡਾਂ ਵਤਨ ਪੰਜਾਬ ਦੀਆਂ-2026’- 14 ਸਾਲ ਤੋਂ ਵੱਧ ਉਮਰ ਵਰਗ ਦੇ ਟੈਨਿਸ ਬਾਲ ਕ੍ਰਿਕਟ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 17 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਟੈਨਿਸ ਬਾਲ ਕ੍ਰਿਕਟ ਦੇ ਬਲਾਕ ਪੱਧਰੀ ਮੁਕਾਬਲੇ 18 ਸਤੰਬਰ ਤੋਂ ਸ਼ੁਰੂ ਹੋਣਗੇ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ। 18-09-2026
ਫ਼ਿਰੋਜ਼ਪੁਰ, 17 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਟੈਨਿਸ ਬਾਲ ਕ੍ਰਿਕਟ ਦੇ ਬਲਾਕ ਪੱਧਰੀ ਮੁਕਾਬਲੇ 18 ਸਤੰਬਰ ਤੋਂ ਸ਼ੁਰੂ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ਮੁਕਾਬਲਿਆਂ ਵਿਚ 14 ਸਾਲ ਤੋਂ ਉੱਪਰ ਉਮਰ ਵਰਗ ਦੇ ਖਿਡਾਰੀ ਭਾਗ ਲੈ ਸਕਣਗੇ। ਖਿਡਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਖੇਡ ਵਿਭਾਗ ਵਲੋਂ ਬਲਾਕ-ਵਾਰ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਾਕ ਜ਼ੀਰਾ ਦੇ ਮੁਕਾਬਲੇ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਬਲਾਕ ਗੁਰੂਹਰਸਹਾਏ ਦੇ ਮੁਕਾਬਲੇ ਖੇਡ ਸਟੇਡੀਅਮ ਸੈਦੋ ਕੇ ਵਿਖੇ 18 ਤੋਂ 19 ਸਤੰਬਰ ਤੱਕ ਹੋਣਗੇ। ਇਸੇ ਤਰ੍ਹਾਂ ਬਲਾਕ ਮਮਦੋਟ ਦੇ ਮੁਕਾਬਲੇ ਝੋਕ ਟਹਿਲ ਸਿੰਘ ਵਾਲਾ ਅਤੇ ਬਲਾਕ ਮੱਖੂ ਦੇ ਮੁਕਾਬਲੇ ਖੇਡ ਸਟੇਡੀਅਮ ਮੱਖੂ ਵਿਖੇ 21 ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਫ਼ਿਰੋਜ਼ਪੁਰ ਦੇ ਮੁਕਾਬਲੇ ਖੇਡ ਮੈਦਾਨ ਦੁਲਚੀ ਕੇ ਤੇ ਬਲਾਕ ਘੱਲ ਖ਼ੁਰਦ ਦੇ ਮੁਕਾਬਲੇ ਖੇਡ ਮੈਦਾਨ ਚੰਦੜ ਵਿਖੇ 23 ਤੋਂ 24 ਸਤੰਬਰ 2026 ਤੱਕ ਹੋਣਗੇ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਨ੍ਹਾਂ ਮੁਕਾਬਲਿਆਂ ਵਿਚ ਸ਼ਮੂਲੀਅਤ ਕਰਨ ਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ 6ਵੀਂ ਵਾਰ ਪ੍ਰਧਾਨ ਬਣਨ ’ਤੇ ਜਸਦੀਪ ਕੰਬੋਜ ਦੀ ਤਾਜਪੋਸ਼ੀ ਮੌਕੇ ਸਮਾਗਮ ਅਗਲੀ ਖ਼ਬਰ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨ ਲਈ ਹਰ ਸਿੱਖ ਵਿਸ਼ੇਸ਼ ਉਪਰਾਲਾ ਕਰੇ- ਜਥੇਦਾਰ ਸ਼ਾਮ ਸਿੰਘ 8 ਰੋਜ਼ਾ ਗੁਰਮਤਿ ਸਮਾਗਮ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।