19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮਹਿਲਾ ਕਾਂਗਰਸ ਦੀ ਆਗੂ ਨੇ ਫ਼ਾਜ਼ਿਲਕਾ ਹਲਕੇ ਤੋਂ ਚੋਣ ਲੜਨ ਦਾ ਕੀਤਾ ਐਲਾਨ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਅੰਦਰ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਅੰਦਰ ਚੋਣ ਲੜਨ ਦੇ ਚਾਹਵਾਨਾਂ ਦੀ ਗਿਣਤੀ ਦਿਨ ਬ ਦਿਨ ਵਧਦੀ ਜਾ ਰਹੀ ਹੈ। ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਪੰਜਾਬ ਮਹਿਲਾ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਰਜਿੰਦਰ ਕੌਰ ਕੱਕੜ ਨੇ ਵੀ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ।

ਬਰਜਿੰਦਰ ਕੌਰ 19-09-2026
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਅੰਦਰ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਅੰਦਰ ਚੋਣ ਲੜਨ ਦੇ ਚਾਹਵਾਨਾਂ ਦੀ ਗਿਣਤੀ ਦਿਨ ਬ ਦਿਨ ਵਧਦੀ ਜਾ ਰਹੀ ਹੈ। ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਪੰਜਾਬ ਮਹਿਲਾ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਰਜਿੰਦਰ ਕੌਰ ਕੱਕੜ ਨੇ ਵੀ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਪ੍ਰੈਸ ਨੂੰ ਇਕ ਜਾਰੀ ਬਿਆਨ ਵਿਚ ਕਿਹਾ ਕਿ ਪਾਰਟੀ ਹਾਈਕਮਾਨ ਨੇ ਜੇ ਉਨ੍ਹਾਂ ਨੂੰ ਟਿਕਟ ਦਿੱਤੀ ਤਾਂ ਉਹ ਫ਼ਾਜ਼ਿਲਕਾ ਹਲਕੇ ਤੋਂ ਜ਼ਰੂਰ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਕਾਂਗਰਸ ਪਾਰਟੀ ਅੰਦਰ ਕੰਮ ਕਰ ਰਹੇ ਹਨ। ਸਭ ਨੂੰ ਪਤਾ ਹੈ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਔਰਤਾਂ ਨੂੰ ਨਾਲ ਲੈ ਕੇ ਕਿਸ ਤਰ੍ਹਾਂ ਚੋਣ ਮੁਹਿੰਮ ਵਿਚ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਔਰਤਾਂ ਨੂੰ ਵੱਧ ਅਧਿਕਾਰ ਦਿੱਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਉੱਥੇ ਹੀ ਔਰਤਾਂ ਲਈ ਚੋਣਾਂ ਲੜਨ ਲਈ 33 ਪ੍ਰਤੀਸ਼ਤ ਦਾ ਰਾਖਵਾਂਕਰਨ ਵੀ ਕੀਤਾ ਜਾ ਰਿਹਾ ਹੈ। ਇਸ ਲਈ ਉਹ ਆਪਣੀ ਫ਼ਾਜ਼ਿਲਕਾ ਹਲਕੇ ਤੋਂ ਦਾਅਵੇਦਾਰੀ ਪੇਸ਼ ਕਰ ਰਹੇ ਹਨ ਤੇ ਫ਼ਾਜ਼ਿਲਕਾ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਤਤਪਰ ਹਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ 5 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।