19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਸ਼ੇ ਨੂੰ ਪੰਜਾਬ ਤੋਂ ਮਿਟਾਉਣ ਲਈ ਭਾਜਪਾ ਕੱਢੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਵਿਚ ਨਸ਼ੇ ਦੀ ਸਮੱਸਿਆ ਖ਼ਿਲਾਫ਼ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਬੰਧ ਵਿਚ ਸ਼ੁੱਕਰਵਾਰ ਨੂੰ ਫ਼ਾਜ਼ਿਲਕਾ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਦਾ ਕੀਤੀ ਗਈ। ਇਸ ਦੌਰਾਨ ਯਾਤਰਾ ਨਾਲ ਜੁੜੇ ਭਾਜਪਾ ਆਗੂਆਂ ਨੇ ਇਸ ਦੇ ਉਦੇਸ਼, ਪ੍ਰੋਗਰਾਮ ਤੇ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ।

‘ ਨਸ਼ਾ ਮੁਕਤ ਪੰਜਾਬ ਯਾਤਰਾ’ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਸੁਬੋਧ ਵਰਮਾ, ਰੰਜਮ ਕਾਮਰਾ, ਅਸ਼ੋਕ ਜੈਰਥ ਤੇ ਹੋਰ ਭਾਜਪਾ ਆਗੂ। ਅਜੀਤ ਤਸਵੀਰ 19-09-2026
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਵਿਚ ਨਸ਼ੇ ਦੀ ਸਮੱਸਿਆ ਖ਼ਿਲਾਫ਼ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਬੰਧ ਵਿਚ ਸ਼ੁੱਕਰਵਾਰ ਨੂੰ ਫ਼ਾਜ਼ਿਲਕਾ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਦਾ ਕੀਤੀ ਗਈ। ਇਸ ਦੌਰਾਨ ਯਾਤਰਾ ਨਾਲ ਜੁੜੇ ਭਾਜਪਾ ਆਗੂਆਂ ਨੇ ਇਸ ਦੇ ਉਦੇਸ਼, ਪ੍ਰੋਗਰਾਮ ਤੇ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਫ਼ਾਜ਼ਿਲਕਾ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਦੇ ਮੀਡੀਆ ਕੋਆਰਡੀਨੇਟਰ ਸੁਬੋਧ ਵਰਮਾ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਇਸ ਕਲੰਕ ਨੂੰ ਮਿਟਾਉਣ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਜਪਾ ਵਲੋਂ ਪੂਰੇ ਪੰਜਾਬ ਵਿਚ ਚਾਰ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਯਾਤਰਾ ਪਠਾਨਕੋਟ ਤੋਂ ਸ਼ੁਰੂ ਹੋਈ ਹੈ, ਦੂਜੀ 19 ਸਤੰਬਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ, ਤੀਜੀ 20 ਸਤੰਬਰ ਨੂੰ ਫ਼ਾਜ਼ਿਲਕਾ ਤੋਂ ਅਤੇ ਚੌਥੀ 21 ਸਤੰਬਰ ਨੂੰ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗੀ। ਸੁਬੋਧ ਵਰਮਾ ਨੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦੇ ਅੰਕੜੇ ਤੇ ਤਸਵੀਰਾਂ ਪੇਸ਼ ਕਰਦਿਆਂ ਕਿਹਾ ਕਿ ਇਹ ਅੰਕੜੇ ਸਿਰਫ਼ ਇਕ ਨਮੂਨਾ ਹਨ, ਜਦੋਂ ਕਿ ਜ਼ਮੀਨੀ ਹਕੀਕਤ ਇਸ ਤੋਂ ਵੀ ਜ਼ਿਆਦਾ ਭਿਆਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸ਼ਾਇਦ ਹੀ ਕੋਈ ਪਿੰਡ, ਸ਼ਹਿਰ, ਮਹੱਲਾ ਜਾਂ ਗਲੀ ਹੋਵੇ ਜੋ ਨਸ਼ੇ ਦੀ ਸਮੱਸਿਆ ਤੋਂ ਬਚੀ ਹੋਵੇ। ਪੰਜਾਬ ਨੂੰ ਨਸ਼ੇ ਦੇ ਸਮਾਨਾਰਥੀ ਵਜੋਂ ਦੇਖੇ ਜਾਣ ਦਾ ਕਲੰਕ ਮਿਟਾਉਣਾ ਤੇ ਨੌਜਵਾਨਾਂ ਨੂੰ ਇਸ ਦਲਦਲ ’ਚੋਂ ਬਾਹਰ ਕੱਢਣਾ ਬਹੁਤ ਜ਼ਰੂਰੀ ਹੈ। ਯਾਤਰਾ ਦੇ ਪ੍ਰਬੰਧਕਾਂ ’ਚ ਸ਼ਾਮਲ ਰੰਜਮ ਕਾਮਰਾ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਇੰਨੀ ਗੰਭੀਰ ਤੇ ਦੁਖਦਾਈ ਹੈ ਕਿ ਹੋਰ ਸਾਰੇ ਮੁੱਦਿਆਂ ਨੂੰ ਪਿੱਛੇ ਛੱਡ ਕੇ ਇਸ ’ਤੇ ਪਹਿਲ ਦੇ ਆਧਾਰ ’ਤੇ ਗੰਭੀਰ ਯਤਨ ਕੀਤੇ ਜਾਣੇ ਚਾਹੀਦੇ ਹਨ। ਆਏ ਦਿਨ ਨਸ਼ਿਆਂ ਕਾਰਨ ਪਰਿਵਾਰ ਆਪਣੇ ਬੱਚਿਆਂ ਨੂੰ ਖੋਹ ਰਹੇ ਹਨ। ਚੰਡੀਗੜ੍ਹ ਵਿਚ ਹੋਈ ਪ੍ਰੈੱਸ ਕਾਨਫ਼ਰੰਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਪੀੜਤ ਪਰਿਵਾਰਾਂ ਦਾ ਦਰਦ ਤੇ ਰੋਣਾ ਬਹੁਤ ਹੀ ਮਾਰਮਿਕ ਸੀ । ਉਨ੍ਹਾਂ ਦੱਸਿਆ ਕਿ 20 ਸਤੰਬਰ ਨੂੰ ਦੇਸ਼ ਦੇ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਆਸਿਫ਼ਵਾਲਾ ਸਥਿਤ ਸ਼ਹੀਦੀ ਸਮਾਰਕ ’ਤੇ ਸੀਸ ਨਿਵਾਉਣ ਤੋਂ ਬਾਅਦ ਯਾਤਰਾ ਦੀ ਸ਼ੁਰੂਆਤ ਕਰਨਗੇ। ਯਾਤਰਾ ਦੇ ਵੱਖ-ਵੱਖ ਪੜਾਵਾਂ ਦੌਰਾਨ ਨਸ਼ੇ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾਵੇਗਾ। ਫ਼ਾਜ਼ਿਲਕਾ ਵਿਖੇ ਹੋਣ ਵਾਲੀ ਰੈਲੀ ਦੇ ਇੰਚਾਰਜ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਸ਼ੋਕ ਜੈਰਥ ਨੇ ਕਿਹਾ ਕਿ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਸਮੂਹ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਰੈਲੀ ਵਿਚ ਪਹੁੰਚਣਗੇ। ਨਸ਼ੇ ਦੀ ਸਮੱਸਿਆ ਦੇ ਹੱਲ ਲਈ ਭਾਜਪਾ ਦੇ ਯਤਨਾਂ ਨਾਲ ਲੋਕ ਮੋਢੇ ਨਾਲ ਮੋਢਾ ਜੋੜ ਕੇ ਇਸ ਸਮਾਜਿਕ ਬੁਰਾਈ ਖ਼ਿਲਾਫ਼ ਮੁਹਿੰਮ ਨੂੰ ਮਜ਼ਬੂਤ ਕਰਨਗੇ। ਸਾਬਕਾ ਕੌਂਸਲਰ ਤੇ ਭਾਜਪਾ ਆਗੂ ਗੋਲਡੀ ਸਚਦੇਵਾ ਨੇ ਵੀ ਆਸਿਫ਼ਵਾਲਾ ਸ਼ਹੀਦੀ ਸਮਾਰਕ ਤੋਂ ਯਾਤਰਾ ਦੀ ਸ਼ੁਰੂਆਤ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਕੇਸ਼ ਧੂੜੀਆ, ਵਿਨੋਦ ਜਾਂਗਿੜ, ਗਗਨ ਮੋਂਗਾ, ਅਸ਼ਵਨੀ ਫੁਟੇਲਾ, ਰੰਜਮ ਕਾਮਰਾ ਅਤੇ ਰਮੇਸ਼ ਕਟਾਰੀਆ ਨੇ ਵੀ ਯਾਤਰਾ ਸਬੰਧੀ ਆਪਣੇ ਵਿਚਾਰ ਰੱਖੇ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਲਈ ਡਾ.ਗੁਰਰਾਜ ਸਿੰਘ ਚਹਿਲ ਨੇ ਸ਼ਹਿਰ ’ਚ ਕੀਤਾ ਪ੍ਰਚਾਰ ਅਗਲੀ ਖ਼ਬਰ ਮੁਆਵਜ਼ਾ ਨਾ ਮਿਲਣ ਦੇ ਰੋਸ ’ਚ ਕਿਸਾਨਾਂ ਨੇ ਐੱਸ.ਡੀ.ਐੱਮ. ਦਫ਼ਤਰ ਦੇ ਗੇਟਾਂ ਨੂੰ ਜੜੇ ਤਾਲ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।