23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬੱਲੂਆਣਾ ਹਲਕੇ ਦੇ ਪਿੰਡ ਭਾਗਸਰ ਦੇ ਸਰਪੰਚ ਦੇ ਘਰ ਬਾਹਰ ਹੋਈ ਫਾਇਰਿੰਗ

ਅਬੋਹਰ, 22 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਹਲਕਾ ਬੱਲੂਆਣਾ ਅਧੀਨ ਪੈਂਦੇ ਪਿੰਡ ਭਾਗਸਰ ਦੇ ਮੌਜੂਦਾ ਸਰਪੰਚ ਸੁਧੀਰ ਕੂਕਨਾ ਦੇ ਘਰ ਦੇ ਬਾਹਰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਰਪੰਚ ਵਲੋਂ ਘਟਨਾ ਦੌਰਾਨ 3 ਤੋਂ 4 ਰਾਊਂਡ ਚੱਲਣ ਦਾ ਦਾਅਵਾ ਕੀਤਾ ਗਿਆ ਹੈ।

ਫਾਇਰਿੰਗ ਉਪਰੰਤ ਪੁਲਿਸ ਨੂੰ ਬਰਾਮਦ ਹੋਏ ਖ਼ੋਲ। (ਹੇਠਾਂ) ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਰਪੰਚ ਸੁਧੀਰ ਕੂਕਨਾ। ਤਸਵੀਰਾਂ-ਤੇਜਿੰਦਰ ਸਿੰਘ ਖ਼ਾਲਸਾ 23-09-2026

ਅਬੋਹਰ, 22 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਹਲਕਾ ਬੱਲੂਆਣਾ ਅਧੀਨ ਪੈਂਦੇ ਪਿੰਡ ਭਾਗਸਰ ਦੇ ਮੌਜੂਦਾ ਸਰਪੰਚ ਸੁਧੀਰ ਕੂਕਨਾ ਦੇ ਘਰ ਦੇ ਬਾਹਰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਰਪੰਚ ਵਲੋਂ ਘਟਨਾ ਦੌਰਾਨ 3 ਤੋਂ 4 ਰਾਊਂਡ ਚੱਲਣ ਦਾ ਦਾਅਵਾ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਹਲਕਾ ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਪਿੰਡ ਵਿਚ ਡੋਰ-ਟੂ-ਡੋਰ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਦੀਆਂ ਤਿਆਰੀਆਂ ਵੀ ਰਾਤ ਸਮੇਂ ਚੱਲ ਰਹੀਆਂ ਸਨ। ਇਸੇ ਦੌਰਾਨ ਸਰਪੰਚ ਸੁਧੀਰ ਕੂਕਨਾ ਦੇ ਘਰ ਦੇ ਬਾਹਰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਕਥਿਤ ਤੌਰ ’ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ ਦੀ ਸੂਚਨਾ ਮਿਲਣ ਉਪਰੰਤ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਵਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਨੂੰ ਕਥਿਤ ਸਿਆਸੀ ਰੰਜਸ਼ ਨਾਲ ਜੋੜਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਵਿਧਾਇਕ ਮੁਸਾਫਿਰ ਨੇ ਕਿਹਾ ਕਿ ਘਟਨਾ ਵਿਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਸਰਪੰਚ ਸੁਧੀਰ ਕੂਕਨਾ ਨੇ ਕਿਹਾ ਕਿ ਉਹ ਪਿੰਡ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਇਸੇ ਰੰਜਸ਼ ਤਹਿਤ ਉਨ੍ਹਾਂ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ ਹੈ। ਥਾਣਾ ਬਹਾਵਵਾਲਾ ਦੇ ਮੁਖੀ ਰਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਪਿੰਡ ਭਾਗਸਰ ਦੇ ਸਰਪੰਚ ਸੁਧੀਰ ਕੂਕਨਾ ਵਲੋਂ ਫਾਇਰਿੰਗ ਸਬੰਧੀ ਸੂਚਨਾ ਦਿੱਤੀ ਗਈ ਸੀ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਸਰਪੰਚ ਦੇ ਬਿਆਨ ਦਰਜ਼ ਕੀਤੇ ਗਏ ਹਨ ਅਤੇ ਇਸ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਗੈਰ-ਮਿਆਰੀ ਅਤੇ ਮਿਆਦ ਪੁੱਗੀਆਂ ਖਾਦਾਂ-ਦਵਾਈਆਂ ਦੀ ਵਿਕਰੀ ’ਤੇ ਕਾਰਵਾਈ ਨਾ ਹੋਣ ’ਤੇ ਕਿਸਾਨਾਂ ਨੇ ਮੁੱਖ ਖੇਤੀਬਾੜੀ ਅਫ਼ਸਰ... ਅਗਲੀ ਖ਼ਬਰ ਮਾਰਕੀਟ ਕਮੇਟੀ ਚੇਅਰਮੈਨ ਪ੍ਰਦੀਪ ਚੁੱਘ ਵਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।