23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਵਿਖੇ ਅਪਰੈਂਟਿਸਸ਼ਿਪ ਮੇਲਾ ਆਯੋਜਿਤ, 25 ਸਿਖਿਆਰਥੀਆਂ ਦੀ ਹੋਈ ਚੋਣ

ਫ਼ਾਜ਼ਿਲਕਾ, 22 ਸਤੰਬਰ (ਅਮਰਜੀਤ ਸ਼ਰਮਾ)-ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਆਈ. ਟੀ.

ਅਜੀਤ ਡੈਸਕ 23-09-2026
ਫ਼ਾਜ਼ਿਲਕਾ, 22 ਸਤੰਬਰ (ਅਮਰਜੀਤ ਸ਼ਰਮਾ)-ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਵਿਖੇ ਪ੍ਰਿੰਸੀਪਲ ਮਦਨ ਲਾਲ ਦੀ ਅਗਵਾਈ ਅਤੇ ਪਲੇਸਮੈਂਟ ਅਫ਼ਸਰ ਰਾਏ ਸਾਹਿਬ ਦੀ ਦੇਖ-ਰੇਖ ਹੇਠ ਅਪਰੈਂਟਸ਼ਿਪ ਮੇਲਾ ਲਗਾਇਆ ਗਿਆ। ਇਸ ਮੇਲੇ ਵਿਚ ਨਾਮੀ ਕੰਪਨੀ ‘ਆਈ.ਟੀ.ਸੀ. ਕਪੂਰਥਲਾ’ ਦੀ ਐੱਚ.ਆਰ. ਅਮਨਦੀਪ ਕੌਰ ਅਤੇ ਪ੍ਰੋਡਕਸ਼ਨ ਹੈੱਡ ਅੰਜਲੀ ਨੇ ਸਿੱਖਿਆਰਥੀਆਂ ਦੀ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਲਈ। ਕੈਂਪਸ ਵਿਚ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਆਈ.ਟੀ.ਆਈ. ਦੇ 53 ਪਾਸ-ਆਊਟ ਸਿੱਖਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 25 ਸਿੱਖਿਆਰਥੀਆਂ ਦੀ ਚੋਣ ਕੀਤੀ ਗਈ। ਕੰਪਨੀ ਵਲੋਂ ਚੁਣੇ ਗਏ ਉਮੀਦਵਾਰਾਂ ਨੂੰ ਇਸੇ ਹਫ਼ਤੇ ਜੁਆਇਨ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਸੰਸਥਾ ਦੇ ਪ੍ਰਿੰਸੀਪਲ ਮਦਨ ਲਾਲ ਨੇ ਕੰਪਨੀ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਚੁਣੇ ਗਏ ਸਿੱਖਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਮੂਹ ਸਟਾਫ਼ ਦੇ ਸਹਿਯੋਗ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਰੋਟਰੀ ਕਲੱਬ ਅਬੋਹਰ ਮਿਡਟਾਊਨ ਵਲੋਂ ਸਕੂਲ ਆਫ਼ ਐਮੀਨੈਂਸ ਰਾਮਸਰਾ ਨੂੰ ਇਲੈਕਟ੍ਰਿਕ ਵਾਟਰ ਕੂਲਰ ਭੇਟ ਅਗਲੀ ਖ਼ਬਰ ਪੰਚਾਇਤ ਨੇ ਮੰਡੀ ਬੋਰਡ ਤਹਿਤ ਬਣਨ ਵਾਲੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਸੇਮ ਨਾਲੇ ਦੇ ਨਾਲ ਤਿਕੋਣੀ ਚੌਕ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।