24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮਾਂ-ਪੁੱਤ ਸਮੇਤ ਚਾਰ ਜਣੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

ਅਬੋਹਰ, 23 ਸਤੰਬਰ (ਵਿਵੇਕ ਹੂੜੀਆ)- ਜ਼ਿਲ੍ਹਾ ਪੁਲਿਸ ਮੁਖ਼ੀ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਬੋਹਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਸਿਟੀ-1 ਦੀ ਪੁਲਿਸ ਨੇ ਬੀਤੀ ਸ਼ਾਮ ਸੀਡ ਫਾਰਮ ਪੱਕਾ ਨੇੜਿਓਂ ਨਸ਼ੀਲੀਆਂ ਗੋਲੀਆਂ ਸਮੇਤ ਮਾਂ-ਪੁੱਤ ਅਤੇ ਦੋ ਖ਼ਰੀਦਦਾਰਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ।

ਅਜੀਤ ਡੈਸਕ 24-09-2026
ਅਬੋਹਰ, 23 ਸਤੰਬਰ (ਵਿਵੇਕ ਹੂੜੀਆ)- ਜ਼ਿਲ੍ਹਾ ਪੁਲਿਸ ਮੁਖ਼ੀ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਬੋਹਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਸਿਟੀ-1 ਦੀ ਪੁਲਿਸ ਨੇ ਬੀਤੀ ਸ਼ਾਮ ਸੀਡ ਫਾਰਮ ਪੱਕਾ ਨੇੜਿਓਂ ਨਸ਼ੀਲੀਆਂ ਗੋਲੀਆਂ ਸਮੇਤ ਮਾਂ-ਪੁੱਤ ਅਤੇ ਦੋ ਖ਼ਰੀਦਦਾਰਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਸਿਟੀ-1 ਪੁਲਿਸ ਅਨੁਸਾਰ ਏ.ਐੱਸ.ਆਈ. ਬਲਕੌਰ ਸਿੰਘ ਪੁਲਿਸ ਟੀਮ ਨਾਲ ਖੇਤਰੀ ਖੋਜ ਕੇਂਦਰ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਭਾਰਤ ਮਾਲਾ ਪੁਲ ਨੇੜੇ ਤਿੰਨ ਨੌਜਵਾਨ ਅਤੇ ਇਕ ਔਰਤ ਸ਼ੱਕੀ ਹਾਲਤ ਵਿਚ ਲਿਫ਼ਾਫ਼ੇ ’ਚੋਂ ਕੁੱਝ ਕੱਢਦੇ ਦਿਖਾਈ ਦਿੱਤੇ। ਪੁਲਿਸ ਨੇ ਘੇਰਾਬੰਦੀ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀਆਂ ਦੀ ਪਛਾਣ ਸੂਰਜ ਸਿੰਘ ਤੇ ਉਸ ਦੀ ਮਾਂ ਸੁਰਜੀਤ ਕੌਰ ਵਾਸੀ ਸੀਡ ਫ਼ਾਰਮ ਪੱਕਾ ਵਜੋਂ ਹੋਈ ਹੈ ਜਦਕਿ ਬਾਕੀ ਦੋ ਵਿਅਕਤੀਆਂ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਗਲੀ ਨੰਬਰ 2 ਸੀਡ ਫਾਰਮ ਪੱਕਾ ਤੇ ਸੰਦੀਪ ਕੁਮਾਰ ਵਾਸੀ ਕੈਲਾਸ਼ ਨਗਰ ਵਜੋਂ ਹੋਈ ਹੈ, ਜੋ ਨਸ਼ੀਲੀਆਂ ਗੋਲੀਆਂ ਖ਼ਰੀਦਣ ਆਏ ਸਨ। ਪੁਲਿਸ ਨੇ ਚਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਕ ਹੋਰ ਮਾਮਲੇ ਵਿਚ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਪਿੰਡ ਦਾਨੇਵਾਲਾ ਸਤਕੋਸੀ ਵਿਚ ਛਾਪੇਮਾਰੀ ਕਰਕੇ ਦੋ ਔਰਤਾਂ ਸਮੇਤ ਤਿੰਨ ਜਣਿਆਂ ਨੂੰ 7 ਕਿੱਲੋ 300 ਗਰਾਮ ਡੋਡਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏ.ਐੱਸ.ਆਈ. ਗੁਰਦੀਪ ਸਿੰਘ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਪਿੰਡ ਦਾ ਅੰਗਰੇਜ਼ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਪੋਸਤ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਸੁਖਵਿੰਦਰ ਕੌਰ, ਗੁਰਦੇਵ ਕੌਰ ਅਤੇ ਪਵਨ ਕੁਮਾਰ ਨੂੰ ਪੋਸਤ ਸਮੇਤ ਕਾਬੂ ਕਰ ਲਿਆ, ਜਦਕਿ ਮੁੱਖ ਮੁਲਜ਼ਮ ਅੰਗਰੇਜ਼ ਸਿੰਘ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਵਿਧਾਇਕ ਸਵਨਾ ਵਲੋਂ ‘ਮਾਨ ਦੇ ਮੁਨਾਫ਼ੇ’ ਤਹਿਤ ਫ਼ਾਜ਼ਿਲਕਾ ਦੇ ਵਾਰਡ ਨੰਬਰ 10 ਤੋਂ ਡੋਰ ਟੂ ਡੋਰ ਪ੍ਰਚਾਰ ਸ਼ੁਰੂ ਅਗਲੀ ਖ਼ਬਰ ਜਨਗਣਨਾ 2027 ਦੂਜੇ ਫ਼ੇਜ਼ ਸੰਬੰਧੀ ਫ਼ਾਜ਼ਿਲਕਾ ਵਿਖੇ ਫ਼ੀਲਡ ਟਰੇਨਰਾਂ ਦੀ ਤਿੰਨ ਦਿਨਾ ਸਿਖਲਾਈ ਹੋਈ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।