ਰੋਟਰੀ ਕਲੱਬ ਵਲੋਂ ਬਾਰ ਐਸੋਸੀਏਸ਼ਨ ਅਬੋਹਰ ਦੀ ਨਵੀਂ ਕਾਰਜਕਾਰਨੀ ਟੀਮ ਦਾ ਸਨਮਾਨ
ਅਬੋਹਰ, 23 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਰੋਟਰੀ ਕਲੱਬ ਅਬੋਹਰ ਵਲੋਂ ਬਾਰ ਐਸੋਸੀਏਸ਼ਨ ਅਬੋਹਰ ਦੀ ਨਵ-ਨਿਯੁਕਤ ਕਾਰਜਕਾਰਨੀ ਟੀਮ ਦੇ ਸਨਮਾਨ ’ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਬਾਰ ਐਸੋਸੀਏਸ਼ਨ ਦੀ ਨਵੀਂ ਟੀਮ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਅਜੀਤ ਡੈਸਕ
24-09-2026