ਲਾਪਰਵਾਹੀ ਨਾਲ ਗੱਡੀ ਚਲਾ ਕੇ 2 ਜਣਿਆਂ ਨੂੰ ਜ਼ਖਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਲਾਪਰਵਾਹੀ ਨਾਲ ਗੱਡੀ ਚਲਾ ਕੇ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨਮਨ ਪੁੱਤਰ ਸਾਹਿਲ ਕੁਮਾਰ ਵਾਸੀ ਮੰਡੀ ਲਾਧੂਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 6 ਸਤੰਬਰ ਨੂੰ ਸ਼ਾਮ ਸਮੇਂ ਉਹ ਆਪਣੇ ਦੋਸਤ ਅਭੀ ਕੰਬੋਜ ਨਾਲ ਮੋਟਰਸਾਈਕਲ ਪਲਟੀਨਾ ’ਤੇ ਸਵਾਰ ਹੋ ਕੇ ਫ਼ਾਜ਼ਿਲਕਾ ਤੋਂ ਮੰਡੀ ਲਾਧੂਕਾ ਆਪਣੇ ਘਰ ਨੂੰ ਜਾ ਰਹੇ ਸੀ।
ਅਜੀਤ ਡੈਸਕ
26-09-2026