26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਜਲ ਸਪਲਾਈ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਸਬ-ਡਿਵੀਜ਼ਨ ਦਫ਼ਤਰ ਅੱਗੇ ਰੋਸ ਧਰਨਾ

ਜਲਾਲਾਬਾਦ, 25 ਸਤੰਬਰ (ਕਰਨ ਚੁਚਰਾ)- ਪੇਂਡੂ ਜਲ ਸਪਲਾਈ ਸਕੀਮਾਂ ’ਤੇ ਤਾਇਨਾਤ ਇਨਲਿਸਟਮੈਂਟ ਤੇ ਆਊਟ ਸੋਰਸ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ‘ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ’ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮ ਕੇ ਤੇ ਬਰਾਂਚ ਪ੍ਰਧਾਨ ਰਾਕੇਸ਼ ਸਿੰਘ ਦੀ ਅਗਵਾਈ ਹੇਠ ਸਬ-ਡਿਵੀਜ਼ਨ ਦਫ਼ਤਰ ਜਲਾਲਾਬਾਦ ਗੁੰਮਾਨੀ ਵਾਲਾ ਵਿਖੇ ਰੋਸ ਧਰਨਾ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਫ਼ੰਡ ਨਾ ਆਉਣ ਕਾਰਨ ਵਾਟਰ ਸਪਲਾਈ ਸਕੀਮਾਂ ਦੀ ਲੀਕੇਜ ਜਾਂ ਰਿਪੇਅਰ ਲਈ ਵਰਕਰਾਂ ਨੂੰ ਆਪਣੀ ਜੇਬ ’ਚੋਂ ਪੈਸੇ ਲਗਾਉਣੇ ਪੈ ਰਹੇ ਹਨ, ਜੋ ਪਿਛਲੇ ਸਮੇਂ ਤੋਂ ਰੁਕੇ ਹੋਏ ਹਨ।

ਅਜੀਤ ਡੈਸਕ 26-09-2026
ਜਲਾਲਾਬਾਦ, 25 ਸਤੰਬਰ (ਕਰਨ ਚੁਚਰਾ)- ਪੇਂਡੂ ਜਲ ਸਪਲਾਈ ਸਕੀਮਾਂ ’ਤੇ ਤਾਇਨਾਤ ਇਨਲਿਸਟਮੈਂਟ ਤੇ ਆਊਟ ਸੋਰਸ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ‘ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ’ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮ ਕੇ ਤੇ ਬਰਾਂਚ ਪ੍ਰਧਾਨ ਰਾਕੇਸ਼ ਸਿੰਘ ਦੀ ਅਗਵਾਈ ਹੇਠ ਸਬ-ਡਿਵੀਜ਼ਨ ਦਫ਼ਤਰ ਜਲਾਲਾਬਾਦ ਗੁੰਮਾਨੀ ਵਾਲਾ ਵਿਖੇ ਰੋਸ ਧਰਨਾ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਫ਼ੰਡ ਨਾ ਆਉਣ ਕਾਰਨ ਵਾਟਰ ਸਪਲਾਈ ਸਕੀਮਾਂ ਦੀ ਲੀਕੇਜ ਜਾਂ ਰਿਪੇਅਰ ਲਈ ਵਰਕਰਾਂ ਨੂੰ ਆਪਣੀ ਜੇਬ ’ਚੋਂ ਪੈਸੇ ਲਗਾਉਣੇ ਪੈ ਰਹੇ ਹਨ, ਜੋ ਪਿਛਲੇ ਸਮੇਂ ਤੋਂ ਰੁਕੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਰੁਕੇ ਹੋਏ ਪੈਸੇ ਤੁਰੰਤ ਦਿੱਤੇ ਜਾਣ ਅਤੇ ਪਾਣੀ ਦੇ ਬਿੱਲ ਇਕੱਠੇ ਕਰਨ ਵਿਚ ਅਫ਼ਸਰ ਵਰਕਰਾਂ ਦਾ ਸਹਿਯੋਗ ਕਰਨ। ਧਰਨੇ ਦੌਰਾਨ ਆਗੂਆਂ ਨਾਲ ਮੀਟਿੰਗ ਕਰਦਿਆਂ ਜੇ.ਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਰਿਪੇਅਰ ਲਈ ਫ਼ੰਡ ਹੁਣ ਪੰਚਾਇਤਾਂ ਕੋਲ ਆਉਂਦੇ ਹਨ, ਇਸ ਲਈ ਪੰਚਾਇਤਾਂ ਨਾਲ ਤਾਲਮੇਲ ਕਰਕੇ ਐਸਟੀਮੇਟ ਭੇਜ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਅਰਵਿਲ ਕੰਬੋਜ ਨੇ ਨੀਟ ਪੀ.ਜੀ.ਪ੍ਰੀਖਿਆ ਵਿਚ ਪੰਜਾਬ ’ਚੋਂ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਲਾਪਰਵਾਹੀ ਨਾਲ ਗੱਡੀ ਚਲਾ ਕੇ 2 ਜਣਿਆਂ ਨੂੰ ਜ਼ਖਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।