‘ ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਮਾਗਮ ਕਰਵਾਇਆ
ਅਬੋਹਰ, 26 ਸਤੰਬਰ (ਵਿਵੇਕ ਹੂੜੀਆ)-ਵਿੱਦਿਆ ਭਾਰਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫ਼ਾਜ਼ਿਲਕਾ ਰੋਡ ਸਥਿਤ ਸ਼੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ‘ਵੰਦੇ ਮਾਤਰਮ’ ਗੀਤ ਦੇ 150 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਦੇ ਨਾਲ ਇਕੋ ਲੈਅ ਤੇ ਇਕੋ ਸੁਰ ਵਿਚ ਸਮੂਹਿਕ ਗਾਇਨ ਕੀਤਾ ਗਿਆ। ਇਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਸੁਨੇਹਾ ਦਿੱਤਾ ਗਿਆ।
ਅਜੀਤ ਡੈਸਕ
27-09-2026