27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਹਾਦਰ ਖੇੜਾ ਸਕੂਲ ’ਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ

ਬੱਲੂਆਣਾ, 26 ਸਤੰਬਰ (ਜਸਮੇਲ ਸਿੰਘ ਢਿੱਲੋਂ)- ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਵਿਖੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜਮਾਤ 6ਵੀਂ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 27-09-2026
ਬੱਲੂਆਣਾ, 26 ਸਤੰਬਰ (ਜਸਮੇਲ ਸਿੰਘ ਢਿੱਲੋਂ)- ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਵਿਖੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜਮਾਤ 6ਵੀਂ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਖੇਡਾਂ ਜਿਵੇਂ ਖੋ-ਖੋ, ਕਬੱਡੀ, ਰੱਸਾਕਸ਼ੀ ਤੇ ਹੋਰ ਲੋਕ ਖੇਡਾਂ ਮੁਕਾਬਲੇ ਹੋਏ। ਇਸ ਸਮੇਂ ਚੱਲ ਰਹੀ ਸਫ਼ਾਈ ਮੁਹਿੰਮ ਤਹਿਤ ਬੱਚਿਆਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਦੀ ਪ੍ਰੇਰਨਾ ਦਿੱਤੀ ਗਈ। ਇਸ ਸਮੇਂ ਐੱਸ.ਐਮ.ਸੀ. ਚੇਅਰਮੈਨ ਤੇ ਸਮੂਹ ਮੈਂਬਰਾਂ ਨੇ ਖੇਡ ਮੁਕਾਬਲਿਆਂ ਅਤੇ ਨੁੱਕੜ ਨਾਟਕ ਦੀ ਦਿਲੋਂ ਪ੍ਰਸ਼ੰਸਾ ਕੀਤੀ। ਜੇਤੂ ਅਥਲੀਟਾਂ ਦੀ ਸਕੂਲ ਮੁੱਖ ਅਧਿਆਪਕ ਮੈਡਮ ਜਿਓਤੀ ਬਤਰਾ ਤੇ ਸਦਨ ਇੰਚਾਰਜ ਅਨਿਲ ਕੁਮਾਰ ਵਲੋਂ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ‘ ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।