27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ

ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ‘ਫ਼ਾਜ਼ਿਲਕਾ ਪੁਲਿਸ ਵਲੋਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂ ਨੂੰ 270 ਗਰਾਮ ਹੈਰੋਇਨ, ਦੋ ਡਰੋਨ ਤੇ ਇਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਦੀ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਵਲੋਂ ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ।

ਅਜੀਤ ਡੈਸਕ 27-09-2026
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ‘ਫ਼ਾਜ਼ਿਲਕਾ ਪੁਲਿਸ ਵਲੋਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂ ਨੂੰ 270 ਗਰਾਮ ਹੈਰੋਇਨ, ਦੋ ਡਰੋਨ ਤੇ ਇਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਦੀ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਵਲੋਂ ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ। ਪੁਲਿਸ ਅਨੁਸਾਰ 25 ਸਤੰਬਰ ਨੂੰ ਐੱਸ.ਪੀ. (ਇਨਵੈਸਟੀਗੇਸ਼ਨ) ਸਤਿੰਦਰ ਕੁਮਾਰ ਪੀ.ਪੀ.ਐੱਸ. ਦੀ ਅਗਵਾਈ ਤੇ ਸੀ.ਆਈ.ਏ. ਫ਼ਾਜ਼ਿਲਕਾ ਦੇ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਦੀ ਨਿਗਰਾਨੀ ਹੇਠ ਐੱਸ.ਆਈ. ਕੁਲਵੰਤ ਸਿੰਘ ਪੁਲਿਸ ਪਾਰਟੀ ਸਮੇਤ ਥਾਣਾ ਸਦਰ ਜਲਾਲਾਬਾਦ ਦੇ ਖੇਤਰ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਸੁਖੇਰਾ ਬੋਦਲਾ ਤੋਂ ਅੱਗੇ ਘੁਬਾਇਆ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 270 ਗਰਾਮ ਹੈਰੋਇਨ ਤੇ ਦੋ ਡਰੋਨ ਬਰਾਮਦ ਹੋਏ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਹਰਮੇਸ਼ ਸਿੰਘ ਉਰਫ਼ ਗੱਗੀ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਫੱਤੂ ਵਾਲਾ, ਲਵਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਜੋਧਾ ਭੈਣੀ ਤੇ ਬਲਵਿੰਦਰ ਸਿੰਘ ਉਰਫ਼ ਨੀਟੀ ਪੁੱਤਰ ਰਾਮ ਸਿੰਘ ਵਾਸੀ ਢਾਣੀ ਮਾਗ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਹਰਮੇਸ਼ ਦੀ ਉਮਰ ਕਰੀਬ 22 ਸਾਲ, ਲਵਪ੍ਰੀਤ ਦੀ 25 ਸਾਲ ਤੇ ਬਲਵਿੰਦਰ ਦੀ ਕਰੀਬ 19 ਸਾਲ ਹੈ। ਇਸ ਸਬੰਧੀ ਥਾਣਾ ਸਦਰ ਜਲਾਲਾਬਾਦ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਲਵਪ੍ਰੀਤ ਸਿੰਘ ਖ਼ਿਲਾਫ਼ ਥਾਣਾ ਸਦਰ ਸ਼ਾਹਕੋਟ ਵਿਖੇ ਐਨ.ਡੀ.ਪੀ.ਐੱਸ.ਐਕਟ ਤਹਿਤ ਇਕ ਮਾਮਲਾ ਪਹਿਲਾਂ ਵੀ ਦਰਜ ਹੈ। ਇਸੇ ਤਰ੍ਹਾਂ ਬਲਵਿੰਦਰ ਸਿੰਘ ਖ਼ਿਲਾਫ਼ ਥਾਣਾ ਸਦਰ ਜਲਾਲਾਬਾਦ ਵਿਚ ਐਨ.ਡੀ.ਪੀ.ਐੱਸ.ਐਕਟ ਤੇ ਅਸਲਾ ਐਕਟ ਤਹਿਤ ਦੋ ਮਾਮਲੇ ਪਹਿਲਾਂ ਦਰਜ ਹਨ।
ਪਿਛਲੀ ਖ਼ਬਰ ਪੰਜਾਬ ਵਿਚ ਕ੍ਰੈਡਿਟ ਕਾਰਡ ਦੇ ਨਾਂਅ ֹ ’ਤੇ ਹੋ ਰਿਹੈ ਵੱਡਾ ਧੋਖਾ-ਮਿੰਟਾਂ ਵਿਚ ਖਾਲੀ ਹੋ ਰਹੇ ਨੇ ਖਾਤੇ ਸੁਖਵਿੰਦਰ ਸਿੰਘ... ਅਗਲੀ ਖ਼ਬਰ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਨੇ ਐੱਸ.ਡੀ.ਐਮ. ਨਾਲ ਕੀਤਾ ਵਿਚਾਰ-ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।